ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ SGPC ਦੀ ਅੰਤ੍ਰਿੰਗ ਕਮੇਟੀ ਨੇ ਆਪਣੀ ਮੀਟਿੰਗ ਵਿੱਚ ਧਾਮੀ ਦਾ ਅਸਤੀਫਾ ਰੱਦ ਕਰ ਦਿੱਤਾ ਸੀ। ਨਾਲ ਹੀ ਕਿਹਾ ਗਿਆ ਕਿ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਹੁਸ਼ਿਆਰਪੁਰ ‘ਚ ਐਡਵੋਕੇਟ ਧਾਮੀ ਦੇ ਘਰ ਉਨ੍ਹਾਂ ਨੂੰ ਮਨਾਉਣ ਲਈ ਪਹੁੰਚੇ ਹਨ।
ਜ਼ਿਕਰਯੋਗ ਹੈ ਕਿ ਧਾਮੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਵੀ ਬੀਤੀ ਸ਼ਾਮ ਉਨ੍ਹਾਂ ਦੇ ਘਰ ਪਹੁੰਚੀ ਸੀ। ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਅਸਤੀਫ਼ੇ ’ਤੇ ਵਿਚਾਰ ਕਰਨਗੇ। ਦੂਜੇ ਪਾਸੇ ਹੁਣ ਸੁਖਬੀਰ ਬਾਦਲ ਖੁਦ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਪਹੁੰਚ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਕੇ ‘ਤੇ ਮੌਜੂਦ ਹਨ।
ਇਹ ਵੀ ਪੜ੍ਹੋ : ਭਲਕੇ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਮੀਟਿੰਗ, ਚੰਡੀਗੜ੍ਹ ‘ਚ ਸਵੇਰੇ 11 ਵਜੇ ਹੋਵੇਗੀ ਬੈਠਕ
ਵੀਡੀਓ ਲਈ ਕਲਿੱਕ ਕਰੋ -:
