ਲੁਧਿਆਣਾ ਜਿਲ੍ਹਾ ਕਚਹਿਰੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਕਿ ਧਮਾਕੇ ਬਾਰੇ ਸੁਣ ਕੇ ਮਨ ਨੂੰ ਭਾਰੀ ਦੁੱਖ ਹੋਇਆ, ਜਿਸ ਵਿੱਚ ਦੋ ਲੋਕਾਂ ਦੀ ਮੌਤ ਅਤੇ ਕਈ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਸਾ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਰਾਜਨੀਤਿਕ ਬਦਲਾਖੋਰੀ ਦੀ ਬਜਾਏ ਸੂਬੇ ਵਿਚ ਕਾਨੂੰਨ-ਵਿਵਸਥਾ, ਸ਼ਾਂਤੀ ਤੇ ਲੋਕਾਂ ਵਿੱਚ ਆਪਸੀ ਪਿਆਰ ਨੂੰ ਯਕੀਨੀ ਬਣਾਉਣ ‘ਤੇ ਧਿਆਨ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”























