ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਤੇ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਭਰੀ ਜਾ ਰਹੀ ਹੈ। ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਮੌਜੂਦ ਰਹੇ।
ਇਸ ਮੌਕੇ ਹਰਸਿਮਰਤ ਕਕੌਰ ਬਾਦਲ ਨੇ ਕਿਹਾ ਕਿ ਲੋਕਾਂ ਨੇ ਪੰਜਾਬ ਵਿੱਚ ਇੱਕ ਨਵੀਂ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਲੋਕ ਦਿੱਲੀ ਤੋਂ ਆ ਕੇ ਪੰਜਾਬ ‘ਤੇ ਰਾਜ ਕਰਨਾ ਚਾਹੁੰਦੇ ਹਨ ਤੇ ਪੰਜਾਬ ਦੇ ਹਿੱਤ ਨੂੰ ਪਿੱਛੇ ਤੇ ਆਪਣੇ ਹਿੱਤ ਨੂੰ ਅੱਗੇ ਰੱਖਣਾ ਚਾਹੁੰਦੇ ਹਨ। ਅੱਜ ਪੰਜਾਬ ਨੂੰ ਅਜਿਹੀ ਸਰਕਾਰ ਦੀ ਲੋੜ ਹੈ ਜਿਨ੍ਹਾਂ ਦਾ ਇਤਿਹਾਸ ਤੇ ਕੰਮ ਲੋਕਾਂ ਨੇ ਦੇਖਿਆ ਹੈ।
ਇਹ ਵੀ ਪੜ੍ਹੋ: ਕੈਨੇਡਾ : ਪ੍ਰਦਰਸ਼ਨਕਾਰੀਆਂ ਨੇ ਘੇਰਿਆ PM ਟਰੂਡੋ ਦਾ ਘਰ, ਪਰਿਵਾਰ ਸਣੇ ਹੋਏ ਅੰਡਰਗਰਾਊਂਡ
ਦੱਸ ਦੇਈਏ ਕਿ ਪੰਜਾਬ ਵਿੱਚ ਪਹਿਲਾਂ 14 ਫਰਵਰੀ ਨੂੰ ਚੋਣਾਂ ਹੋਣੀਆਂ ਸਨ, ਪਰ ਰਾਜਨੀਤਿਕ ਪਾਰਟੀਆਂ ਦੀ ਬੇਨਤੀ ‘ਤੇ ਚੋਣ ਕਮਿਸ਼ਨ ਨੇ ਚੋਣਾਂ ਦੀ ਤਾਰੀਖ ਬਦਲ ਕੇ 20 ਫਰਵਰੀ ਕਰ ਦਿੱਤੀ। 10 ਮਾਰਚ ਨੂੰ ਚੋਣਾਂ ਦੇ ਨਤੀਜਿਆਂ ਨਾਲ ਸਾਫ ਹੋ ਜਾਵੇਗਾ ਕਿ ਪੰਜਾਬ ਦੀ ਕਮਾਨ ਕਿਹੜੀ ਪਾਰਟੀ ਦੇ ਹੱਥ ਆਉਂਦੀ ਹੈ।
ਵੀਡੀਓ ਲਈ ਕਲਿੱਕ ਕਰੋ -: