ਸਿੱਖਾਂ ਦੇ ਪਵਿੱਤਰ ਸਥਾਨ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਨੀਵਾਰ ਨੂੰ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੰਦਭਾਗਾ ਕਰਾਰ ਦਿੱਤਾ। ਉਨ੍ਹਾਂ ਨੇ ਇਸ ਘਟਨਾ ਨੂੰ ਘਿਨੌਣੀ ਹਰਕਤ ਦੱਸਿਆ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਕਿਸੇ ਸਾਜ਼ਿਸ਼ ਤਹਿਤ ਅੰਜ਼ਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਗੁਟਕਾ ਸਾਹਿਬ ਨੂੰ ਫਾੜ ਕੇ ਸੁੱਟਣ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਸੀ, ਪਰ ਪੁਲਿਸ ਵੱਲੋਂ ਕੋਈਂ ਕਾਰਵਾਈ ਨਹੀਂ ਕੀਤੀ ਗਈ। ਜਿਸ ਕਾਰਨ ਹੁਣ ਕਪੂਰਥਲਾ ਵਿੱਚ ਵੀ ਅਜੇਹੀ ਘਟਨਾ ਵਾਪਰ ਗਈ ਹੈ।
ਕਪੂਰਥਲਾ ਵਾਲੀ ਘਟਨਾ ਬਾਰੇ ਬੋਲਦੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਇਹ ਵੀ ਕਿਸੇ ਸਾਜ਼ਿਸ਼ ਤਹਿਤ ਹੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਵਿੱਚ ਅਜਿਹਾ ਸਭ ਕੁਝ ਬਰਦਾਸ਼ਟ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੋ ਸਭ ਕੁਝ ਦਰਬਾਰ ਸਾਹਿਬ ਵਿਖੇ ਹੋਇਆ ਉਸਨੂੰ ਤਾਂ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਹ ਤਾਂ ਬਰਦਾਸ਼ਤ ਤੋਂ ਵੀ ਬਾਹਰ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਮਾੜੀਆਂ ਹਰਕਤਾਂ ਨੂੰ ਰੋਕਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਤੇ ਕੇਂਦਰ ਨੂੰ ਮਿਲ ਕੇ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਕਿਹੜੀਆਂ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇੱਕ ਹੋਰ ਬੇਅਦਬੀ ਦੀ ਕੋਸ਼ਿਸ਼, ਕਪੂਰਥਲਾ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਸ਼ਖ਼ਸ
ਇਸ ਤੋਂ ਅੱਗੇ ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ ਚੋਣਾਂ ਨੇੜੇ ਹੀ ਵਾਪਰਨੀਆਂ ਸ਼ੁਰੂ ਹੁੰਦੀਆਂ ਹਨ ਤਾਂ ਜੋ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਸਕੇ। ਜਿਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਤੇ ਕੇਂਦਰ ਸਰਕਾਰ ਨੂੰ ਬੇਨਤੀ ਕਰਦਾ ਹੈ ਕਿ ਦੋਸ਼ੀ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ ਤੇ ਉਸਨੂੰ ਸਜ਼ਾ ਦਿਵਾਈ ਜਾਵੇ । ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਤੇ ਜਥੇਬੰਦੀਆਂ ਵੱਲੋਂ ਗੁਰੂ ਦੀ ਬੇਅਦਬੀ ਮਾਮਲੇ ਵਿੱਚ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ। ਸਿਆਸਤ ਕਰਨ ਹੀ ਬੇਅਦਬੀ ਕਰਨ ਵਾਲਿਆਂ ਨੂੰ ਸ਼ੈਅ ਮਿਲਦੀ ਹੈ ਤੇ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਜਿਸ ਕਾਰਨ ਸਿਆਸੀ ਪਾਰਟੀਆਂ ਨੂੰ ਇਸ ਮਾਮਲੇ ਵਿੱਚ ਸਿਆਸਤ ਨਾ ਕਰ ਕੇ ਦੋਸ਼ੀਆਂ ਨੂੰ ਸਜ਼ਾ ਦਿਵਾਉਣੀ ਚਾਹੀਦੀ ਹੈ।
ਵੀਡੀਓ ਲਈ ਕਲਿੱਕ ਕਰੋ -: