ਸੁਖਬੀਰ ਬਾਦਲ ਅੱਜ ਫਤਿਹਗੜ੍ਹ ਸਾਹਿਬ ਵਿੱਚ ਆਪਣੀ ਸਜ਼ਾ ਦਾ 6ਵਾਂ ਦਿਨ ਪੂਰਾ ਕਰ ਰਹੇ ਹਨ। ਸੁਖਬੀਰ ਬਾਦਲ ਸਵੇਰੇ ਸੇਵਾਦਾਰਾਂ ਦੇ ਚੋਲੇ ਪਹਿਨ ਕੇ, ਹੱਥਾਂ ਵਿੱਚ ਬਰਛਾ ਫੜ ਕੇ ਅਤੇ ਗਲ ਵਿੱਚ ਤਖ਼ਤੀ ਪਾ ਕੇ ਫਤਹਿਗੜ੍ਹ ਸਾਹਿਬ ਪਹੁੰਚੇ। ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਕੀਰਤਨ ਸਰਵਣ ਵੀ ਕੀਤਾ। ਇਸ ਉਪਰੰਤ ਉਨ੍ਹਾਂ ਨੇ ਲੰਗਰ ਹਾਲ ‘ਚ ਜੂਠੇ ਬਰਤਨ ਸਾਫ਼ ਕਰਨ ਦੀ ਸੇਵਾ ਕੀਤੀ।
ਬੀਤੇ ਕੱਲ੍ਹ ਸੁਖਦੇਵ ਸਿੰਘ ਢੀਂਡਸਾ ਵੱਲੋਂ ਅਕਾਲੀ ਦਲ ਨੂੰ ਲੈਕੇ ਵੱਧ ਬਿਆਨ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ- ਨਵੇਂ ਪ੍ਰਧਾਨ ਦੀ ਚੋਣ ਸਾਰਿਆਂ ਦੀ ਸਹਿਮਤੀ ਨਾਲ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਦੁਬਾਰਾ ਪ੍ਰਧਾਨ ਬਣਦੇ ਹਨ ਤਾਂ ਹਰ ਕੋਈ ਉਨ੍ਹਾਂ ਨੂੰ ਵੀ ਸਵੀਕਾਰ ਕਰੇਗਾ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸਭ ਨੂੰ ਨਾਲ ਲੈ ਕੇ ਚੱਲਣ ਦਾ ਸਮਾਂ ਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵੱਜਿਆ ਨਗਰ ਨਿਗਮ ਦੀਆਂ ਚੋਣਾਂ ਦਾ ਬਿਗੁਲ, ਚੋਣ ਕਮਿਸ਼ਨ ਨੇ ਤਾਰੀਕ ਦਾ ਕੀਤਾ ਐਲਾਨ
ਢੀਂਡਸਾ ਨੇ ਕਿਹਾ ਕਿ ਪ੍ਰਧਾਨ ਦੀ ਚੋਣ ਹਰ ਕਿਸੇ ਦੀ ਇੱਛਾ ਅਨੁਸਾਰ ਹੋਵੇਗੀ ਅਤੇ ਹਰ ਕਿਸੇ ਦੇ ਫੈਸਲੇ ਅਨੁਸਾਰ ਹੀ ਕੀਤੀ ਜਾਵੇਗੀ। ਜੇਕਰ ਸੁਖਬੀਰ ਸਿੰਘ ਬਾਦਲ ਨੂੰ ਵੀ ਨਵਾਂ ਪ੍ਰਧਾਨ ਚੁਣਿਆ ਜਾਂਦਾ ਹੈ ਤਾਂ ਉਹ ਵੀ ਸਾਰਿਆਂ ਨੂੰ ਪ੍ਰਵਾਨ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: