ਸੰਗਰੂਰ ਵਿਚ ਜ਼ਹਿਰੀਲੀ ਸ਼ਰਾਬ ਦਾ ਸੇਵਨ ਕਰਨ ਨਾਲ ਹੋਈਆਂ ਲੋਕਾਂ ਦੀਆਂ ਮੌਤਾਂ ਦਾ ਮਾਮਲਾ ਗਰਮਾਇਆ ਹੋਇਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸੰਗਰੂਰ ਦੇ ਪਿੰਡ ਗੁੱਜਰਾਂ ਪਹੁੰਚੇ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਲਾਕਾਤ ਕਰਕੇ ਉਨ੍ਹਾਂ ਦਾ ਦੁੱਖ-ਦਰਦ ਸੁਣਿਆ।
ਸ. ਸੁਖਬੀਰ ਬਾਦਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਘੱਟੋ-ਘੱਟ 20 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੀ ਮੰਗ ਕੀਤੀ ਤਾਂ ਕਿ ਇਨ੍ਹਾਂ ਪਰਿਵਾਰਾਂ ਦੀ ਮੁਸੀਬਤ ਨਾ ਚੁੱਕਣੀ ਪਈ। ਸ. ਬਾਦਲ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਦੀ ਵਜ੍ਹਾ ਨਾਲ ਪਰਿਵਾਰਾਂ ਨੂੰ ਬਹੁਤ ਵੱਡਾ ਨੁਕਸਾਨ ਹੋਇਆ ਹੈ। ਨਾਲ ਹੀ ਉਨ੍ਹਾਂ ਨੇ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਵੀ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ‘ਤੇ ਨਕੇਲ ਕੱਸਣ ਦੀ ਜ਼ਿੰਮੇਵਾਰੀ ਸਰਕਾਰ ਦੀ ਬਣਦੀ ਹੈ। ਇਸ ਮਾਮਲੇ ਵਿਚ ਇਸ ਇਲਾਕੇ ਦੇ ਐੱਸਐੱਚਓ ਨੂੰ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ। ਡੀਐੱਸਪੀ ਦੀ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ ਤੇ ਨਾਲ ਹੀ ਇਸ ਮਾਮਲੇ ਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਹਿਮਾਚਲ ‘ਚ ਹੋਲੇ ਮਹੱਲੇ ਦੌਰਾਨ ਵਾਪਰਿਆ ਹਾ.ਦਸਾ, ਪੰਜਾਬ ਦੇ 2 ਸ਼ਰਧਾਲੂਆਂ ਦੀ ਮੌ.ਤ, 7 ਗੰਭੀਰ ਜ਼ਖਮੀ
ਸ. ਬਾਦਲ ਨੇ ਕਿਹਾ ਕਿ ਸਰਕਾਰ ਨੂੰ ਇਸ ਮਾਮਲੇ ਵਿਚ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਇਸ ਤਰ੍ਹਾਂ ਦੇ ਹਾਲਾਤ ਨਾ ਬਣਨ। ਸਰਾਕਰ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -: