ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ । ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ । ਦੱਸ ਦੇਈਏ ਕਿ ਸੁਖਬੀਰ ਬਾਦਲ ਵੱਲੋਂ ਸੀਐਮ ਮਾਨ ‘ਤੇ ਮਨਘੜਤ ਦੋਸ਼ ਲਗਾਉਣ ਦੇ ਇਲਜ਼ਾਮ ਲਗਾਏ ਗਏ ਹਨ।
ਇਸ ਸਬੰਧੀ ਸੁਖਬੀਰ ਬਾਦਲ ਨੇ ਟਵਿੱਟਰ ‘ਤੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।”
ਵੀਡੀਓ ਲਈ ਕਲਿੱਕ ਕਰੋ -: