sukhbir singh badal: ਜਿਸ ਮਿਹਨਤ ਅਤੇ ਲਗਨ ਨਾਲ ਆਪਾਂ ਆਪਣੇ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਸੀ, ਬਿਜਲੀ ਸੰਕਟ ‘ਚ ਘਿਰੇ ਉਸ ਦੇ ਅੱਜ ਦੇ ਹਾਲਾਤਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।ਪਿਛਲ਼ੇ ਕੁਝ ਦਿਨਾਂ ‘ਚ ਪੰਜਾਬ ‘ਚ ਬਿਜਲੀ ਦੇ ਕੱਟਾਂ ਨਾਲ ਆਮ ਜਨਤਾ ਪ੍ਰੇਸ਼ਾਨ ਹੈ।ਇਸ ਦੌਰਾਨ ਸੁਖਬੀਰ ਸਿੰਘ ਬਾਦਲ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਸੱਤਾ ‘ਚ ਸਾਡੀ ਸਰਕਾਰ ਆਉਂਦੀ ਹੈ ਤਾਂ ਦਿਨ ‘ਚ ਇੱਕ ਘੰਟੇ ਦਾ ਵੀ ਕੱਟ ਨਹੀਂ ਲੱਗੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮਾਈਨਿੰਗ ਮਾਫੀਆ ‘ਤੇ ਇਕ ਵਾਰ ਫਿਰ ਤੋਂ ਹੱਲਾ ਬੋਲਿਆ ਗਿਆ ਹੈ। ਅੱਜ ਸੁਖਬੀਰ ਬਾਦਲ ਵੱਲੋਂ ਮੁਕੇਰੀਆਂ ਵਿਖੇ ਫਿਰ ਤੋਂ ਰੇਡ ਮਾਰੀ ਗਈ ਹੈ। ਉਨ੍ਹਾਂ ਕਿਹਾ ਕਿ ਇਥੇ ਆ ਕੇ ਬਹੁਤ ਦੁੱਖ ਲੱਗਿਆ ਕਿ ਸਾਰੇ ਨਿਯਮ ਕਾਨੂੰਨ ਛਿੱਕੇ ਟੰਗ ਕੇ ਕੈਪਟਨ ਅਮਰਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਮੰਤਰੀ ਸੁੱਖ ਸਰਕਾਰੀਆ ਲੋਕਾਂ ਨਾਲ ਸ਼ਰੇਆਮ ਧੱਕੇਸ਼ਾਹੀ ਕਰਦੇ ਹੋਏ ਰੇਤ ਦੀ ਨਾਜਾਇਜ਼ ਖੁਦਾਈ ਕਰ ਰਹੇ ਹਨ।
ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਬਿਜਲੀ ਦੇ ਲੰਮੇ ਕੱਟਾਂ ਕਾਰਨ ਮਚੀ ਹਾਹਾਕਾਰ ‘ਤੇ ਸਿਆਸੀ ਵਿਰੋਧੀ ਧਿਰਾਂ ਨੇ ਕੈਪਟਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਹੁਣ ਇਨ੍ਹਾਂ ਵਿਰੋਧੀਆਂ ਵਿੱਚ ਮਾਇਆਵਤੀ ਦੀ ਵੀ ਐਂਟਰੀ ਹੋ ਗਈ ਹੈ। ਮਾਇਆਵਤੀ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਦਿਆਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਦੀ ਘਾਟ ਕਾਰਨ ਆਮ ਜਨ ਜੀਵਨ, ਉਦਯੋਗ, ਕੰਮ-ਧੰਦੇ ਅਤੇ ਖੇਤੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ ਜੋ ਇਹ ਗੱਲ ਸਾਬਿਤ ਕਰਦਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਆਪਸੀ ਧੜ੍ਹੇਬੰਦੀ ਅਤੇ ਟਕਰਾਅ ਵਿੱਚ ਉਲਝੀ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਹ ਗੱਲ ਚੰਗੀ ਤਰ੍ਹਾਂ ਜਾਣ ਲੈਣੀ ਚਾਹੀਦੀ ਹੈ ਕਿ ਸਰਕਾਰ ਲੋਕ ਭਲਾਈ ਦੀ ਜ਼ਿੰਮੇਵਾਰੀ ਨੂੰ ਤਿਲਾਂਜਲੀ ਦੇ ਚੁੱਕੀ ਹੈ।
ਇਹ ਵੀ ਪੜੋ:ਰਾਫੇਲ ਡੀਲ ਨੂੰ ਲੈ ਕੇ ਕਾਂਗਰਸ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ, ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ,’ਚੋਰ ਦੀ ਦਾੜੀ’…