ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੀਡੀਆ ਘਰਾਣਿਆਂ ’ਤੇ ਇਨਕਮ ਟੈਕਸ ਦੇ ਛਾਪਿਆਂ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਇਸਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਛਾਪੇ NDA ਸਰਕਾਰ ਦੇ ਕੋਰੋਨਾ ਦੇ ਕੁਪ੍ਰਬੰਧਨ ਨੁੰ ਬੇਨਕਾਬ ਕਰਨ ਕਰਕੇ ਅਤੇ ਕੇਂਦਰ ਸਰਕਾਰ ਵੱਲੋਂ ਸਿਆਸਤਦਾਨਾਂ, ਪੱਤਰਕਾਰਾਂ ਤੇ ਕਾਰਕੁੰਨਾਂ ’ਤੇ ਇਜ਼ਰਾਈਲ ਦੀ ਕੰਪਨੀ ਪੈਗਾਸਸ ਰਾਹੀਂ ਨਜ਼ਰ ਰੱਖਣ ਦੀ ਗੱਲ ਉਜਾਗਰ ਕਰਨ ਕਰ ਕੇ ਮਾਰੇ ਗਏ ਹਨ।
ਇੱਥੇ ਜਾਰੀ ਕੀੇਤੇ ਗਏ ਇੱਕ ਬਿਆਨ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਐਨਡੀਏ ਸਰਕਾਰ ਮੀਡੀਆ ਘਰਾਣਿਆਂ ਨੁੰ ਸਿਰਫ ਇਸ ਕਰ ਕੇ ਨਿਸ਼ਾਨਾ ਬਣਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਪੱਤਰਕਾਰੀ ਦੇ ਮਿਆਰ ਅਨੁਸਾਰ ਔਖੇ ਸਵਾਲ ਕੀਤੇ।
ਇਹ ਵੀ ਪੜ੍ਹੋ: ਅਖੀਰ ਮੰਨ ਹੀ ਗਏ ਕੈਪਟਨ! ਸਿੱਧੂ ਦੀ ਤਾਜਪੋਸ਼ੀ ‘ਚ ਸ਼ਾਮਲ ਹੋਣਗੇ ਮੁੱਖ ਮੰਤਰੀ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਤਰੀਕੇ ਨਾਲ ਪ੍ਰੈਸ ਦੀ ਆਜ਼ਾਦੀ ਨੁੰ ਕੁਚਲਣ ਦਾ ਯਤਨ ਨਹੀਂ ਕਰਨਾ ਚਾਹੀਦਾ । ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਸੰਕਟ ਦੀ ਘੜੀ ਵਿੱਚ ਮੀਡੀਆ ਘਰਾਣਿਆਂ ਨਾਲ ਡੱਟ ਕੇ ਖੜ੍ਹਿਆ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕੋਰੋਨਾ ਕੁਪ੍ਰਬੰਧਨ ਦੇ ਮਾਮਲੇ ਵਿੱਚ ਆਲੋਚਨਾ ਖਿਲਾਫ ਹਾਂ ਪੱਖੀ ਹੁੰਗਾਰਾ ਭਰਨਾ ਚਾਹੀਦਾ ਹੈ ਕਿਉਂਕਿ ਇਹ ਗੱਲਾਂ ਦੇਸ਼ ਦੇ ਨਾਗਰਿਕਾਂ ਦੀਆਂ ਭਾਵਨਾਵਾਂ ਦਾ ਝਲਕਾਰਾ ਹੁੰਦੀਆਂ ਹਨ । ਉਨ੍ਹਾਂ ਕਿਹਾ ਕਿ ਮੀਡੀਆ ਘਰਾਣਿਆਂ ਨੇ ਕੇਂਦਰ ਤੇ ਕਈ ਰਾਜਾਂ ਵਿੱਚ ਕੋਰੋਨਾ ਨਾਲ ਨਜਿੱਠਣ ਦੇ ਮਾਮਲੇ ਵਿੱਚ ਕੁਪ੍ਰਬੰਧਨ ਨੁੰ ਬੇਨਕਾਬ ਕੀਤਾ ਹੈ । ਉਨ੍ਹਾਂ ਕਿਹਾ ਕਿ ਮੀਡੀਆ ਘਰਾਣਿਆਂ ਨੇ ਸਿਆਸਤਦਾਨਾਂ ਦੇ ਨਾਲ-ਨਾਲ ਪੱਤਰਕਾਰਾਂ ਤੇ ਕਾਰਕੁੰਨਾਂ ਖਿਲਾਫ ਪੈਗਾਸਸ ਸਪਾਇਵੇਅਰ ਦੀ ਵਰਤੋਂ ਨਾਲ ਨਿਗਰਾਨੀ ਰੱਖਣ ਦੀ ਗੱਲ ਵੀ ਬੇਨਕਾਬ ਕੀਤੀ ਹੈ ਜਿਸਨੂੰ ਇਨ੍ਹਾਂ ਨੇ ਬੇਨਕਾਬ ਕੀਤਾ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੀਡੀਆ ਘਰਾਣਿਆਂ ਦੇ ਦਫਤਰ ਵਿੱਚ ਮੌਜੂਦ ਮੁਲਾਜ਼ਮਾਂ ਨੁੰ ਵੀ ਨਿਸ਼ਾਨਾ ਬਣਾਇਆ ਗਿਆ ਹੈ ਤੇ ਉਨ੍ਹਾਂਦੇ ਮੋਬਾਈਲ ਜ਼ਬਤ ਕਰ ਲਏ ਗਏ ਤੇ ਨਾਈਟ ਸ਼ਿਫਟ ਦੇ ਵਰਕਰਾਂ ਨੁੰ ਵੀ ਤੰਗ ਪ੍ਰੇਸ਼ਾਨ ਕੀਤਾ ਗਿਆ ਤੇ ਦਫਤਰ ਤੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਚੌਥੇ ਥੰਮ ਨਾਲ ਇਸ ਕਿਸਮ ਦਾ ਵਰਤਾਰਾ ਲੋਕਤੰਤਰ ਵਾਸਤੇ ਸਹੀ ਨਹੀਂ ਹੈ ।
ਇਸ ਤੋਂ ਇਲਾਵਾ ਉਨ੍ਹਾਂ ਨੇ NDA ਸਰਕਾਰ ਨੁੰ ਆਪਣੇ ਕੰਮ ਕਰਨ ਦੇ ਤਰੀਕੇ ਵਿੱਚ ਦਰੁੱਸਤੀ ਲਿਆਉਣ ਲਈ ਆਖਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਤੇ ਕਿਸਾਨ ਅੰਦੋਲਨ ਖਿਲਾਫ ਵੀ ਇਹ ਬਦਲਾਖੋਰੀ ਦੀ ਨੀਤੀ ਅਪਣਾ ਰਹੀ ਹੈ ਕਿਉਂਕਿ ਇਹ ਇਸਦੀਆਂ ਨੀਤੀਆਂ ’ਤੇ ਸਵਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਸਿਰਫ ਵੱਡੇ ਕਾਰਪੋਰੇਸ਼ਨਾਂ ਦੀ ਮਦਦ ਲਈ ਤਿੰਨ ਖੇਤੀ ਕਾਨੂੰਨ ਲਿਆਉਣ ਪਿੱਛੇ ਤਰਕ ’ਤੇ ਸਵਾਲ ਚੁੱਕ ਕੇ ਸਹੀ ਕੀਤਾ ਹੈ ਕਿਉਂਕਿ ਇਸ ਨਾਲ ਦੇਸ਼ ਵਿੱਚ ਖੇਤੀਬਾੜੀ ਦਾ ਨਿਗਮੀਕਰਨ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਬਜਾਏ ਕਿਸਾਨਾਂ ਦੀ ਗੱਲ ਸੁਣਨ ਤੇ ਉਹ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਕੇਂਦਰ ਸਰਕਾਰ ਨੇ ਉਨ੍ਹਾਂ ਖਿਲਾਫ ਨਫਰਤਭ ਭਰਿਆ ਵਤੀਰਾ ਅਪਣਾਇਆ ਹੋਇਆ ਹੈ ।
ਇਹ ਵੀ ਦੇਖੋ: ਪੰਜਾਬ ਦਾ ਸ਼ਖਸ ਰਾਜਸਥਾਨ ‘ਚ ਗ਼ੁਲਾਮ, 11 ਸਾਲਾਂ ਬਾਅਦ ਮਿਲਿਆ ਪਰਿਵਾਰ, ਦੇਖ ਕੇ ਭੁੱਬਾਂ ਮਾਰ ਰੋ ਪਿਆ