ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਪੰਜਾਬ ਵਿੱਚ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਲੰਬੇ ਸਮੇਂ ਤੋਂ ਬੀਮਾਰ ਸਨ। ਉਨ੍ਹਾਂ ਨੇ ਬੁੱਧਵਾਰ ਸ਼ਾਮ 5 ਵਜੇ ਆਖਰੀ ਸਾਹ ਲਿਆ। ਢੀਂਡਸਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਥੀ ਰਹੇ ਹਨ।
ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਨ੍ਹਾਂ ਨੇ ਸਰਕਾਰੀ ਰਣਬੀਰ ਕਾਲਜ ਸੰਗਰੂਰ ਤੋਂ ਗ੍ਰੈਜੂਏਸ਼ਨ ਕੀਤੀ।
ਪੰਜਾਬ ਵਿੱਚ, ਢੀਂਡਸਾ ਨੇ 1972, 1977, 1980 ਅਤੇ 1985 ਵਿੱਚ ਵਿਧਾਨ ਸਭਾ ਚੋਣਾਂ ਜਿੱਤੀਆਂ। ਉਹ ਟਰਾਂਸਪੋਰਟ, ਖੇਡਾਂ, ਸੈਰ-ਸਪਾਟਾ, ਸੱਭਿਆਚਾਰਕ ਮਾਮਲੇ ਅਤੇ ਸਿਵਲ ਏਵੀਏਸ਼ਨ ਵਰਗੇ ਵਿਭਾਗਾਂ ਦੇ ਮੰਤਰੀ ਰਹੇ। ਇਸ ਦੇ ਨਾਲ ਹੀ ਉਹ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਰਹੇ।

ਢੀਂਡਸਾ 2004 ਤੋਂ 2009 ਤੱਕ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਵੀ ਰਹੇ। ਉਨ੍ਹਾਂ ਨੇ 2000 ਤੋਂ 2004 ਤੱਕ ਅਟਲ ਬਿਹਾਰੀ ਵਾਜਪਾਈ ਸਰਕਾਰ ਵਿੱਚ ਰਸਾਇਣ ਅਤੇ ਖਾਦ, ਖੇਡਾਂ ਮੰਤਰਾਲੇ ਦਾ ਚਾਰਜ ਸੰਭਾਲਿਆ। 2019 ‘ਚ ਢੀਂਡਸਾ ਪਦਮ ਭੂਸ਼ਣ ਨਾਲ ਸਨਮਾਨਤ ਕੀਤੇ ਗਏ ਸਨ।
ਇਹ ਵੀ ਪੜ੍ਹੋ : ਥਾਰ ਵਾਲੀ ਬੀਬੀ ਅਮਨਦੀਪ ਨਿਆਇਕ ਹਿਰਾਸਤ ‘ਚ ਭੇਜੀ, ਪੱਥਰੀ ਦੀ ਦਰਦ ਕਰਕੇ ਲਿਆਂਦੀ ਹਸਪਤਾਲ
ਢੀਂਡਸਾ ਨੇ 2021 ਵਿੱਚ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦਾ ਰਲੇਵਾਂ ਕਰਕੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੀ ਸਥਾਪਨਾ ਕੀਤੀ। ਮਾਰਚ 2024 ਵਿੱਚ ਉਨ੍ਹਾਂ ਨੇ ਇਸ ਪਾਰਟੀ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਲਾ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
























