ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਸੁਖਜਿੰਦਰ ਰਾਜ ਸਿੰਘ ਲਾਲੀ ਸ਼ਨੀਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਉਹ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਤੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਵਿੱਚ AAP ਵਿੱਚ ਸ਼ਾਮਿਲ ਹੋਏ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਸੁਖਜਿੰਦਰ ਰਾਜ ਸਿੰਘ ਲਾਲੀ ਨੇ ਪਨਗ੍ਰੇਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ ।
ਮੰਨਿਆ ਜਾ ਰਿਹਾ ਸੀ ਕਿ ਉਨ੍ਹਾਂ ਨੇ ਇਹ ਕਦਮ ਕਾਂਗਰਸ ਵਿੱਚ ਚੱਲ ਰਹੇ ਸੱਤਾ ਸੰਘਰਸ਼ ਦੇ ਮੱਦੇਨਜ਼ਰ ਚੁੱਕਿਆ ਹੈ । ਜਿਸ ਕਾਰਨ ਕਿਆਸ ਲਗਾਏ ਜਾ ਰਹੇ ਸਨ ਕਿ ਹੁਣ ਉਹ ਜਲਦੀ ਹੀ ਭਾਜਪਾ ਵਿੱਚ ਸ਼ਾਮਿਲ ਹੋ ਸਕਦੇ ਹਨ, ਪਰ ਅੱਜ ਉਨ੍ਹਾਂ ਨੇ ਇਨ੍ਹਾਂ ਅਟਕਲਾਂ ਨੂੰ ਦੂਰ ਕਰਦਿਆਂ ਆਮ ਆਦਮੀ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ।
ਇਹ ਵੀ ਪੜ੍ਹੋ: ਅੱਤਵਾਦੀਆਂ ਨਾਲ ਲੋਹਾ ਲੈਂਦਿਆਂ ਪੰਜਾਬ ਦਾ ਨੌਜਵਾਨ ਹੋਇਆ ਸ਼ਹੀਦ, 2017 ‘ਚ CRPF ‘ਚ ਹੋਇਆ ਸੀ ਭਰਤੀ
ਜ਼ਿਕਰਯੋਗ ਹੈ ਕਿ ਕਾਂਗਰਸ ਤੋਂ ਅਸਤੀਫਾ ਦਿੰਦਿਆਂ ਸੁਖਜਿੰਦਰ ਲਾਲੀ ਨੇ ਕਿਹਾ ਸੀ ਕਿ ਉਹ ਮੌਜੂਦਾ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ। ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇ ਦਿੱਤਾ ਹੈ। ਪੰਜਾਬ ਵਿੱਚਆਗਾਮੀ ਵਿਧਾਨ ਸਭਾ ਚੋਣਾਂ ਲੜਨ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਸੀ ਕਿ ਚੋਣਾਂ ਦਾ ਸਮਾਂ ਆਉਣ ‘ਤੇ ਇਸ ਬਾਰੇ ਫੈਸਲਾ ਲਿਆ ਜਾਵੇਗਾ।