ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਐਤਵਾਰ ਨੂੰ ਕਲਾਨੌਰ ਵਿੱਚ ਗੁਰੂ ਨਾਨਕ ਦੇਵ ਸ਼ੁਗਰਕੇਨ ਰਿਸਰਚ ਤੇ ਡਿਵੈਲਪਮੈਂਟ ਇੰਸਟੀਚਿਊਟ ਦਾ ਉਦਘਾਟਨ ਕੀਤਾ । ਇਸ ਮੌਕੇ ਸੁਖਜਿੰਦਰ ਰੰਧਾਵਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੁੱਕੇ ਜਾ ਰਹੇ ਸਵਾਲਾਂ ਦੇ ਜਵਾਬ ਵਿੱਚ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਕੇ ਸਾਢੇ ਚਾਰ ਸਾਲ ਕੁਝ ਵੀ ਨਹੀਂ ਕੀਤਾ। ਉਨ੍ਹਾਂ ਨੇ ਲੋਕਾਂ ਦੀਆਂ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਕੋਈ ਹੱਲ ਨਹੀਂ ਕੀਤਾ। ਰੰਧਾਵਾ ਨੇ ਕਿਹਾ ਕਿ ਉਨ੍ਹਾਂ ਨੂੰ ਮਹਿਜ਼ ਢਾਈ ਮਹੀਨੇ ਦਾ ਸਮਾਂ ਮਿਲਿਆ ਹੈ, ਜੋ ਕਿ ਬਹੁਤ ਘੱਟ ਹੈ। ਜੇਕਰ ਉਨ੍ਹਾਂ ਨੂੰ ਵੱਧ ਸਮਾਂ ਮਿਲਿਆ ਹੁੰਦਾ ਤਾਂ ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਅੰਦਰ ਕਰ ਦੇਣਾ ਸੀ ।
ਇਸ ਤੋਂ ਅੱਗੇ ਬੇਅਦਬੀ ਮਾਮਲਿਆਂ ‘ਤੇ ਬੋਲਦਿਆਂ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਇਸ ਮਾਮਲੇ ਵਿੱਚ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ ਪਰ ਉਸ ਦੇ ਨਾਲ ਹੀ ਅਦਾਲਤਾਂ ਦੇ ਹੁਕਮ ਵੀ ਮੰਨਣੇ ਪੈਂਦੇ ਹਨ । ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਇਨਸਾਫ ਤਾਂ ਹੋ ਕੇ ਹੀ ਰਹੇਗਾ । ਇਸ ਮਾਮਲੇ ਵਿੱਚ ਜਾਂਚ ਟੀਮ ਦੇ ਨਤੀਜੇ ਛੇਤੀ ਹੀ ਸਾਹਮਣੇ ਆਉਣਗੇ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਨਾਲ ਦੁਨੀਆ ‘ਚ ਛਾਏ ਟਿਕੈਤ, ਲੰਡਨ ਆਈਕਨ ਐਵਾਰਡ ਨਾਲ ਹੋਏ ਸਨਮਾਨਿਤ
ਦੱਸ ਦੇਈਏ ਕਿ ਰੰਧਾਵਾ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਸਕੂਲਾਂ ਤੇ ਹੋਰਨਾਂ ਮੁੱਦਿਆਂ ‘ਤੇ ਚੁੱਕੇ ਜਾ ਰਹੇ ਹਨ, ਜੋ ਕਿ ਗਲਤ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣਦੇ ਹਨ. ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਸਰਹੱਦੀ ਤੇ ਸ਼ਹਿਰੀ ਇਲਾਕਿਆਂ ਵਿੱਚ ਜੋ ਵਿਕਾਸ ਹੋਇਆ ਹੈ ਜੋ ਦਿੱਲੀ ਦੇ ਮੁਕਾਬਲੇ ਬਹੁਤ ਵਧੀਆ ਹੈ।
ਵੀਡੀਓ ਲਈ ਕਲਿੱਕ ਕਰੋ -: