ਪੰਜਾਬ ਵਿੱਚ ਅਗਲੇ ਸਾਲ ਯਾਨੀ ਕੇ 2022 ਵਿੱਚ ਵਿਧਾਨ ਸਭਾ ਦੀਆ ਚੋਣਾਂ ਹੋਣ ਜਾ ਰਹੀਆਂ ਹਨ। ਪਰ ਇਨ੍ਹਾਂ ਚੋਣਾਂ ਤੋਂ ਪਹਿਲਾ ਕਾਂਗਰਸ ਲਈ ਇੱਕ ਚੰਗੀ ਖਬਰ ਆਈ ਹੈ ਅਤੇ ਉੱਥੇ ਹੀ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝੱਟਕਾ ਲੱਗਿਆ ਹੈ। ਦਰਅਸਲ ਅੱਜ ਵਿਰੋਧੀ ਧਿਰ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਆਮ ਆਦਮੀ ਪਾਰਟੀ ਦੇ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।
ਦਰਅਸਲ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਲਈ ਰਵਾਨਾ ਹੋਏ ਹਨ। ਕਿਉਂਕ ਪੰਜਾਬ ਕਾਂਗਰਸ ਵਿੱਚ ਫੁੱਟ ਪੈਣ ਦੀ ਸਥਿਤੀ ਬਣੀ ਹੋਈ ਹੈ। ਅਜਿਹੀ ਸਥਿਤੀ ਵਿੱਚ, ਕੇਂਦਰੀ ਹਾਈ ਕਮਾਂਡ ਨੇ ਹੁਣ ਸਥਿਤੀ ਨੂੰ ਸੰਭਾਲਣ ਲਈ ਦਖਲ ਦਿੱਤਾ ਹੈ। 31 ਮਈ ਨੂੰ ਕਾਂਗਰਸ ਹਾਈ ਕਮਾਂਡ ਵੱਲੋਂ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਦਿੱਲੀ ਬੁਲਾਇਆ ਗਿਆ ਸੀ। ਜਿੱਥੇ ਸਾਰੇ ਵਿਧਾਇਕ, ਮੰਤਰੀ ਤਿੰਨ ਮੈਂਬਰਾਂ ਦੇ ਇੱਕ ਪੈਨਲ ਨੂੰ ਮਿਲ ਰਹੇ ਹਨ ਅਤੇ ਉਹ ਆਪਣੀਆਂ ਸਮੱਸਿਆਵਾਂ ਪੈਨਲ ਸਾਹਮਣੇ ਰੱਖ ਰਹੇ ਹਨ ।
ਇਸ ਦੌਰਾਨ ਮੁੱਖ ਮੰਤਰੀ ਅਮਰਿੰਦਰ ਵੀਰਵਾਰ ਨੂੰ ਦਿੱਲੀ ਪਹੁੰਚ ਰਹੇ ਹਨ ਅਤੇ ਸ਼ੁੱਕਰਵਾਰ ਨੂੰ ਕਮੇਟੀ ਨੂੰ ਮਿਲ ਸਕਦੇ ਹਨ। ਅਜਿਹੀਆਂ ਅਟਕਲਾਂ ਹਨ ਕਿ ਉਹ ਕਮੇਟੀ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ। ਪਰ ਦਿੱਲੀ ਲਈ ਰਵਾਨਾ ਹੋਣ ਤੋਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਵਿਧਾਇਕ ਅਤੇ ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਉਨ੍ਹਾਂ ਦੇ ਆਮ ਆਦਮੀ ਪਾਰਟੀ ਦੇ ਸਾਥੀ ਵਿਧਾਇਕ ਜਗਦੇਵ ਸਿੰਘ ਕਮਾਲੂ, ਵਿਧਾਇਕ ਮੌੜ ਅਤੇ ਪਿਰਮਲ ਸਿੰਘ ਧੌਲਾ, ਵਿਧਾਇਕ ਭਦੌੜ ਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ ਹੈ।
ਇਹ ਵੀ ਪੜ੍ਹੋ : ਕੀ CM ਕੈਪਟਨ ਦੀ ਕੁਰਸੀ ਰਹੇਗੀ ਬਰਕਰਾਰ ! ਪੰਜਾਬ ਕਾਂਗਰਸ ਦੇ ਕਲੇਸ਼ ਤੋਂ ਬਾਅਦ ਅੱਜ ਦਿੱਲੀ ਪਹੁੰਚਣਗੇ ਮੁੱਖ ਮੰਤਰੀ
ਇਸ ਸਬੰਧੀ ਕਾਂਗਰਸ ਪਾਰਟੀ ਵੱਲੋਂ ਸੋਸਲ ਮੀਡੀਆ ਰਹੀ ਜਾਣਕਾਰੀ ਦਿੰਦੇ ਦੱਸਿਆ ਗਿਆ ਹੈ ਕੇ ਉਕਤ ਤਿੰਨ ਸੀਨੀਅਰ ਨੇਤਾਵਾਂ ਨੂੰ ਸ਼ਾਮਿਲ ਕਰਨ ਲਈ ਏ.ਆਈ.ਸੀ.ਸੀ. ਪ੍ਰਧਾਨ ਸ਼੍ਰੀਮਤੀ ਸੋਨੀਆ ਗਾਂਧੀ ਦੁਆਰਾ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਏਆਈਸੀਸੀ ਦੇ ਜਨਰਲ ਸੱਕਤਰ (ਇੰਚਾਰਜ ਪੰਜਾਬ) ਹਰੀਸ਼ ਰਾਵਤ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਤਿੰਨ ਮੈਂਬਰੀ ਕਮੇਟੀ ਨਾਲ ਦਿੱਲੀ ਵਿਖੇ ਵਿਚਾਰ ਵਟਾਂਦਰੇ ਵਿੱਚ ਰੁੱਝੇ ਹੋਏ ਹਨ ਤਾਂ ਉਨ੍ਹਾਂ ਤੋਂ ਆਸ਼ੀਰਵਾਦ ਕੁੱਝ ਦਿਨਾਂ ਵਿੱਚ ਲਿਆ ਜਾਵੇਗਾ।
ਇਹ ਵੀ ਪੜ੍ਹੋ : ਸੁਨਾਰੀਆ ਜੇਲ੍ਹ ‘ਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ ਵਿਗੜੀ ਤਬੀਅਤ, ਰੋਹਤਕ PGI ‘ਚ ਦਾਖਲ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੱਕੀ ਰਾਏ ਹੈ ਕਿ ਖਹਿਰਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਅੱਜ ਚੰਡੀਗੜ੍ਹ ਵਿਖੇ ਇਸ ਸਧਾਰਣ ਸ਼ਿਰਕਤ ਸਮਾਰੋਹ ਦੌਰਾਨ, ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਮੌਜੂਦ ਸਨ। ਸੰਸਦ ਮੈਂਬਰ ਪ੍ਰਨੀਤ ਕੌਰ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਹੋਰ ਮਜਬੂਤ ਹੋਵੇਗੀ। ਹਾਲਾਂਕਿ ਇਨ੍ਹਾਂ ਆਗੂਆਂ ਦੇ ਜਾਣ ਨਾਲ ਪਹਿਲੀ ਵਾਰ ਪੰਜਾਬ ਦੀ ਸੱਤਾ ‘ਚ ਆਉਣ ਦਾ ਸੋਚ ਰਹੀ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝੱਟਕਾ ਮੰਨਿਆ ਜਾ ਸਕਦਾ ਹੈ।
ਇਹ ਵੀ ਦੇਖੋ : ਸੁਖਪਾਲ ਸਿੰਘ ਖਹਿਰਾ 2 ਹੋਰ ਵਿਧਾਇਕਾਂ ਸਮੇਤ ਕਾਂਗਰਸ ‘ਚ ਸ਼ਾਮਲ, ਕੈਪਟਨ ਦੀ ਅਗਵਾਈ ‘ਚ ਫੜਿਆ ‘ਹੱਥ’