ਪੰਜਾਬ ਰਾਹੀਂ ਰਾਜ ਸਭਾ ਲਈ ਜਾਣ ਲਈ ‘ਆਪ’ ਵੱਲੋਂ ਦਿੱਲੀ ਦੇ ਵਿਧਾਇਕ ਤੇ ਪੰਜਾਬ ‘ਆਪ’ ਦੇ ਸਹਿ-ਇੰਚਾਰਜ ਰਹੇ ਰਾਘਵ ਚੱਢਾ, ਕ੍ਰਿਕਟਰ ਹਰਭਜਨ ਸਿੰਘ, ਦਿੱਲੀ ਆਈ. ਆਈ. ਟੀ. ਦੇ ਸਾਬਕਾ ਪ੍ਰੋ. ਸੰਦੀਪ ਪਾਠਕ, ਉਦਯੋਗਪਤੀ ਸੰਜੀਵ ਅਰੋੜਾ ਅਤੇ ਐੱਲ. ਪੀ. ਯੂ. ਦੇ ਸੰਸਥਾਪਕ ਅਸ਼ੋਕ ਮਿੱਤਲ ਨੇ ਨਾਮਜ਼ਦਗੀ ਦਾਖ਼ਲ ਕਰ ਦਿੱਤੀ ਹੈ। ਉੱਥੇ ਹੀ, ਵਿਰੋਧੀ ਧਿਰਾਂ ਵੱਲੋਂ ਇਸ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਸਭ ਤੋਂ ਦੁਖਦਾਈ ਖ਼ਬਰ ਹੈ ਅਤੇ ਇਹ ਸਾਡੇ ਸੂਬੇ ਨਾਲ ਪਹਿਲਾ ਪੱਖਪਾਤ ਹੈ। ਅਸੀਂ ਗੈਰ-ਪੰਜਾਬੀਆਂ ਨੂੰ ਨਾਮਜ਼ਦ ਕੀਤੇ ਜਾਣ ਦਾ ਜ਼ੋਰਦਾਰ ਢੰਗ ਨਾਲ ਵਿਰੋਧ ਕਰਾਂਗੇ। ਸੁਖਪਾਲ ਖਹਿਰਾ ਨੇ ਟਵੀਟ ਵਿੱਚ ਕਿਹਾ ਕਿ ਇਹ ਉਨ੍ਹਾਂ ‘ਆਪ’ ਵਰਕਰਾਂ ਨਾਲ ਮਜ਼ਾਕ ਹੈ, ਜਿਨ੍ਹਾਂ ਪਾਰਟੀ ਲਈ ਕੰਮ ਕੀਤਾ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਚੀਨ ਦਾ ‘ਬੋਇੰਗ 737’ ਜਹਾਜ਼ ਕ੍ਰੈਸ਼, 133 ਯਾਤਰੀ ਸਨ ਸਵਾਰ
ਖਹਿਰਾ ਨੇ ਕਿਹਾ, ‘‘ਮੈਂ ਭਗਵੰਤ ਮਾਨ ਨੂੰ ਅਪੀਲ ਕਰਾਂਗਾ ਕਿ ਉਹ ਬੀਬੀ ਖਾਲੜਾ ਜਿਹੇ ਲੋਕਾਂ ਦਾ ਸਨਮਾਨ ਕਰਨ ਦੇ ਆਪਣੇ ਵਿਚਾਰ ਨੂੰ ਅਮਲ ਵਿੱਚ ਲਿਆਉਣ। ਉਨ੍ਹਾਂ ਕਿਹਾ ਕਿ ਬੀਬੀ ਖਾਲੜਾ ਨੂੰ ਰਾਜ ਸਭਾ ਮੈਂਬਰ ਬਣਾਇਆ ਜਾਵੇ, ਜਿਨ੍ਹਾਂ ਪੁਲੀਸ ਦਾ ਜ਼ੁਲਮ ਸਹਿਣ ਦੇ ਨਾਲ ਪੰਜਾਬ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।’
ਇਸ ਤੋਂ ਇਲਾਵਾ ਸਾਬਕਾ ਮੰਤਰੀ ਪ੍ਰਗਟ ਸਿੰਘ ਨੇ ਵੀ ਟਵੀਟ ਕਰਕੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ,”ਰਾਜ ਸਭਾ ਇੱਕ ਅਜਿਹਾ ਮੰਚ ਹੈ ਜਿੱਥੇ ਰਾਜਾਂ ਦੇ ਹਿੱਤਾਂ ਨੂੰ ਚੁੱਕਿਆ ਜਾਂਦਾ ਹੈ।ਅਰਵਿੰਦ ਕੇਜਰੀਵਾਲ ਨੇ ਆਪਣਾ ਅਸਲੀ ਚਿਹਰਾ ਉਨ੍ਹਾਂ ਲੋਕਾਂ ਨੂੰ ਨਾਮਜ਼ਦ ਕਰਕੇ ਦਿਖਾਇਆ ਹੈ, ਜਿਨ੍ਹਾਂ ਦਾ ਪੰਜਾਬ ਲਈ ਖੜ੍ਹਨ ਦਾ ਕੋਈ ਇਤਿਹਾਸ ਨਹੀਂ ਹੈ। ਇਨ੍ਹਾਂ ਵਿੱਚੋਂ ਇੱਕ-ਦੋ ਦਾ ਤਾਂ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਮਾਨ ਜੀ ਇਹ ਯਕੀਨਨ ਪੰਜਾਬ ਦੇ ਫਤਵੇ ਨਾਲ ਧੋਖਾ ਹੈ।”
ਵੀਡੀਓ ਲਈ ਕਲਿੱਕ ਕਰੋ -: