ਪੰਜਾਬ ਵਿਚ ‘ਆਪ’ ਸਰਕਾਰ ਦੇ ਸੱਤਾ ਸੰਭਾਲਦਿਆਂ ਹੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਡੇ-ਵੱਡੇ ਐਲਾਨ ਕੀਤੇ ਜਾ ਰਹੇ ਹਨ। ਅੱਜ CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਵਲੋਂ ਵੀ ਸਵਾਗਤ ਕੀਤਾ ਗਿਆ ਹੈ।
ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ CM ਮਾਨ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਉਹ ਸਾਬਕਾ ਵਿਧਾਇਕਾਂ ਨੂੰ ਇੱਕ ਪੈਨਸ਼ਨ ਦੇਣ ਸਬੰਧੀ ਭਗਵੰਤ ਮਾਨ ਦੇ ਫੈਸਲੇ ਦਾ ਸਵਾਗਤ ਕਰਦੇ ਹਨ। ਖਾਸ ਤੌਰ ‘ਤੇ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦੇ ਮੱਦੇਨਜ਼ਰ ਜਿਸ ‘ਤੇ ਅਸੀਂ 30 ਹਜ਼ਾਰ ਰੁਪਏ ਸਾਲਾਨਾ ਵਿਆਜ ਭਰ ਰਹੇ ਹਾਂ । ਉਨ੍ਹਾਂ ਕਿਹਾ ਕਿ ਇੱਕ ਪੈਨਸ਼ਨ ਜਾਇਜ਼ ਹੈ ਕਿਉਂਕਿ ਬਹੁਤ ਸਾਰੇ ਵਿਧਾਇਕਾਂ ਨੇ ਅਸਲ ਵਿੱਚ ਰਾਜਨੀਤੀ ਵਿੱਚ ਆਪਣਾ ਜੀਵਨ ਭਰ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ: ‘ਆਪ’ ਵਿਧਾਇਕ ਜਸਵੰਤ ਸਿੰਘ ਨੇ ਵਾਅਦਾ ਕੀਤਾ ਪੂਰਾ, ‘ਇੱਕ ਰੁਪਏ ਤਨਖਾਹ ਤੇ ਪੈਨਸ਼ਨ ਛੱਡਣ ਦਾ ਕੀਤਾ ਐਲਾਨ’
ਜ਼ਿਕਰਯੋਗ ਹੈ ਕਿ CM ਮਾਨ ਨੇ ਇੱਕ ਵਿਧਾਇਕ ਇੱਕ ਪੈਨਸ਼ਨ ਸਕੀਮ ਲਾਗੂ ਕਰਦਿਆਂ ਕਿਹਾ ਕਿ ਇਸ ਸਕੀਮ ਨਾਲ ਬਚਿਆ ਹੋਇਆ ਪੈਸਾ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਸੇਵਾ ਲਈ ਪੈਨਸ਼ਨ ਦੇ ਰੂਪ ਵਿੱਚ ਇੰਨੀ ਵੱਡੀ ਰਕਮ ਦਿੱਤੇ ਜਾਣਾ ਕਿਸੇ ਪੱਖੋਂ ਸਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਧਾਇਕਾਂ ਨੂੰ ਮਿਲਣ ਵਾਲੀ ਫੈਮਿਲੀ ਪੈਨਸ਼ਨ ਵੀ ਬਹੁਤ ਜ਼ਿਆਦਾ ਹੈ, ਜਿਸ ਵਿੱਚ ਕਟੌਤੀ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: