ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ਮੂਲ ਮੰਤਰ ਅਸਥਾਨ ਵਿੱਚ ਮੰਦਭਾਗਾ ਹਾਦਸਾ ਵਾਪਰਿਆ ਹੈ।। ਇਸ ਇਮਾਰਤ ਦੀ ਚੌਥੀ ਮੰਜ਼ਿਲ ‘ਤੇ ਪੇਂਟ ਦਾ ਕੰਮ ਕਰਦੇ ਹੋਏ ਇੱਕ ਮਜ਼ਦੂਰ ਦੀ ਹੇਠਾਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ‘ਤੇ ‘ਮੂਲ ਮੰਤਰ ਅਸਥਾਨ’ ਦੀ ਇਮਾਰਤ ਉਸਾਰੀ ਜਾ ਰਹੀ ਹੈ । ਜਿਥੇ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਪੇਂਟਰ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤਾਂ ਉੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।

Sultanpur Lodhi painter death
ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ‘ਤੇ ਰੰਗ ਕਰ ਰਿਹਾ ਸੀ। ਇਸ ਦੌਰਾਨ ਮਜ਼ਦੂਰ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਨੇ ਉਸਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਅਮਰੀਕਾ ‘ਚ ਵੱਡੀ ਵਾਰਦਾਤ, ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਉਹ ਆਪਣੇ ਪਿੱਛੇ ਇੱਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ । ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ। ਇਹ ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -:
