ਪ੍ਰਧਾਨ ਮੰਤਰੀ ਮੋਦੀ ਮੋਹਾਲੀ ਵਿੱਚ ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਕਰਨ ਆ ਰਹੇ ਹਨ। ਇਸ ਤੋਂ ਪਹਿਲਾਂ ਪੰਜਾਬ ਵਿੱਚ 5 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵਰਤੀ ਕੋਤਾਹੀ ਦਾ ਮਾਮਲਾ ਫਿਰ ਗਰਮਾ ਗਿਆ ਹੈ। ਭਾਜਪਾ ਨੇਤਾ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਆਖਿਰ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੋਤਾਹੀ ਵਰਤੀ ਗਈ। ਕੀ ਇਸ ਵਿੱਚ ਏਜੰਸੀ ਦੀ ਗਲਤੀ ਸੀ ਜਾਂ ਰਾਜਨੀਤਿਕ ਇਸਦਾ ਖੁਲਾਸਾ ਹੋਣਾ ਚਾਹੀਦਾ ਹੈ।
ਉੱਥੇ ਹੀ ਦੂਜੇ ਪਾਸੇ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤੰਜ਼ ਕਸਦਿਆਂ ਸੀਐੱਮ ਮਾਨ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੂੰ ਹੋਮੀ ਭਾਭਾ ਕੈਂਸਰ ਹੈਤਾਲ ਤੋਂ ਦੂਰ ਰੱਖਣ, ਕਿਉਂਕਿ ਬਗੈਰ ਡਾਕਟਰਾਂ ਦੇ ਹਸਪਤਾਲ ਨਹੀਂ ਚੱਲ ਸਕਦੇ।
ਪ੍ਰਧਾਨ ਮੰਤਰੀ 5 ਜਨਵਰੀ ਨੂੰ ਪੰਜਾਬ ਦੌਰੇ ‘ਤੇ ਆਏ ਸਨ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਵਿੱਚ ਕੋਤਾਹੀ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਹੁਣ ਸੁਨੀਲ ਜਾਖੜ ਨੇ ਮੰਗ ਕੀਤੀ ਹੈ ਕਿ ਇਸ ਗੱਲ ਦਾ ਖੁਲਾਸਾ ਹੋਣਾ ਚਾਹੀਦਾ ਹੈ ਕਿ ਆਖਿਰ ਇਹ ਸਭ ਕਿਸ ਤਰ੍ਹਾਂ ਹੋਇਆ। ਉਨ੍ਹਾਂ ਕਿਹਾ ਕਿ ਜੇਕਰ ਸੁਰੱਖਿਆ ਏਜੰਸੀਆਂ ਦੀ ਕੋਈ ਗਲਤੀ ਸੀ ਤਾਂ ਵੀ ਅਤੇ ਜੇਕਰ ਕੋਈ ਰਾਜਨੀਤਿਕ ਗਲਤੀ ਸੀ ਤਾਂ ਵੀ ਇਸਦਾ ਖੁਲਾਸਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਹ ਪਤਾ ਲੱਗਣਾ ਚਾਹੀਦਾ ਹੈ ਕਿ ਪ੍ਰਧਾਨ ਮੰਤਰੀ ਦੇ ਰੂਟ ‘ਤੇ ਇੰਨੀ ਗਿਣਤੀ ਵਿੱਚ ਲੋਕ ਕਿੱਥੋਂ ਆ ਗਏ।
ਵੀਡੀਓ ਲਈ ਕਲਿੱਕ ਕਰੋ -: