ਪੰਜਾਬ ਦੀ ਸਿਆਸਤ ਦਾ ਤਖਤਾ ਪਲਟ ਹੋ ਗਿਆ ਹੈ। ਇਸਦੇ ਬਾਵਜੂਦ ਵੀ ਪੰਜਾਬ ਕਾਂਗਰਸ ਵਿਚਲਾ ਕਲੇਸ਼ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਵਿੱਚ ਮੁੜ ਕਲੇਸ਼ ਦੀ ਸ਼ੁਰੂਆਤ ਹੁੰਦੀ ਹੋਈ ਦਿਖਾਈ ਦੇ ਰਹੀ ਹੈ।
ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਹਾਈਕਮਾਨ ਨੂੰ ਉਮੀਦ ਸੀ ਕਿ ਇਹ ਮਾਮਲਾ ਸ਼ਾਂਤ ਹੋ ਗਿਆ ਹੈ, ਪਰ ਸਥਿਤੀ ਇੰਨੀ ਸੌਖੀ ਨਹੀਂ ਲੱਗ ਰਹੀ ਹੈ । ਸੋਮਵਾਰ ਯਾਨੀ ਕਿ ਅੱਜ ਕਾਂਗਰਸ ਨੇਤਾ ਸੁਨੀਲ ਜਾਖੜ ਨੇ ਇੱਕ ਟਵੀਟ ਰਾਹੀਂ ਵਿਵਾਦਾਂ ਨੂੰ ਹਵਾ ਦੇ ਦਿੱਤੀ ਹੈ।
ਇਹ ਵੀ ਪੜ੍ਹੋ: ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਣਗੇ ਰਾਹੁਲ ਗਾਂਧੀ : ਸੂਤਰ
ਸੁਨੀਲ ਜਾਖੜ ਨੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਰਾਵਤ ਦੇ ਇੱਕ ਬਿਆਨ ‘ਤੇ ਇਤਰਾਜ਼ ਜਤਾਇਆ ਹੈ । ਦਰਅਸਲ, ਹਰੀਸ਼ ਰਾਵਤ ਨੇ ਇੱਕ ਬਿਆਨ ਦਿੰਦਿਆਂ ਕਿਹਾ ਸੀ ਚੋਣਾਂ ਸਿੱਧੂ ਦੀ ਅਗਵਾਈ ਵਿੱਚ ਲੜੀਆਂ ਜਾਣਗੀਆਂ। ਉਨ੍ਹਾਂ ਦੇ ਇਸ ਬਿਆਨ ‘ਤੇ ਜਾਖੜ ਨੇ ਟਵੀਟ ਰਾਹੀਂ ਨਾਰਾਜ਼ਗੀ ਜਤਾਉਂਦਿਆਂ ਇੱਕ ਟਵੀਟ ਕੀਤਾ ਹੈ।
ਦੱਸ ਦੇਈਏ ਕਿ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ਕਿ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ‘ਤੇ ਹਰੀਸ਼ ਰਾਵਤ ਦਾ ਇਹ ਬਿਆਨ ਦੇਣਾ ਕਿ “ਚੋਣਾਂ ਸਿੱਧੂ ਦੀ ਅਗਵਾਈ ‘ਚ ਹੀ ਲੜੀਆਂ ਜਾਣਗੀਆਂ” ਬਹੁਤ ਹੀ ਹੈਰਾਨੀਜਨਕ ਹੈ। ਇਹ ਨਾ ਸਿਰਫ ਮੁੱਖ ਮੰਤਰੀ ਦੇ ਅਧਿਕਾਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਇਸ ਦੀ ਬਜਾਏ ਇਹ ਉਸ ਦੇ ਅਹੁਦੇ ‘ਤੇ ਨਿਯੁਕਤੀ ਦੇ ਉਦੇਸ਼ ਨੂੰ ਵੀ ਖਾਰਜ ਕਰਨ ਦੀ ਕੋਸ਼ਿਸ਼ ਹੈ ।