ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਵੀਰਵਾਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ । ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੇ ਸੁਨੀਲ ਜਾਖੜ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ ਤੇ ਉਨ੍ਹਾਂ ਦਾ ਸਵਾਗਤ ਕੀਤਾ । ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਹਰ ਆਗੂ ਦਾ ਮਾਣ-ਸਨਮਾਨ ਕੀਤਾ ਜਾਂਦਾ ਹੈ । ਉਨ੍ਹਾਂ ਨੇ ਕਿਹਾ ਕਿ ਭਾਜਪਾ ਵਿੱਚ ਹਰ ਉਹ ਨੇਤਾ ਹੈ ਜੋ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦਾ ਹੈ।
ਇਸ ਦੌਰਾਨ ਜੇਪੀ ਨੱਢਾ ਨੇ ਕਿਹਾ ਕਿ ਜਾਖੜ ਜੀ ਦਾ ਭਾਜਪਾ ਵਿੱਚ ਸਵਾਗਤ ਹੈ। ਉਨ੍ਹਾਂ ਕਿਹਾ ਕਿ ਰਾਸ਼ਟਰਵਾਦੀ ਤਾਕਤਾਂ ਦਾ ਪੰਜਾਬ ਵਿੱਚ ਮਜ਼ਬੂਤ ਹੋਣ ਅੱਜ ਦੀ ਜ਼ਰੂਰਤ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਸੁਨੀਲ ਜਾਖੜ ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਫੇਸਬੁੱਕ ਤੇ ਲਾਈਵ ਹੋ ਕੇ ਆਪਣਾ ਦਰਦ ਜ਼ਾਹਰ ਕੀਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਸੀ ।
ਮਾਹਿਰਾਂ ਅਨੁਸਾਰ ਸੁਨੀਲ ਜਾਖੜ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਅਲਵਿਦਾ ਕਹਿਣ ਦੀ ਸਕ੍ਰਿਪਟ ਉਦੋਂ ਲਿਖੀ ਸੀ, ਜਦੋਂ ਕਾਂਗਰਸ ਹਾਈਕਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਲੈ ਕੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਸੀ। ਸੂਤਰਾਂ ਮੁਤਾਬਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਨੀਲ ਜਾਖੜ ਅੱਜ ਦੁਪਹਿਰ ਨੂੰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: