ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਲੰਬੇ ਸਮੇਂ ਤੋਂ ਸੂਬੇ ਦੀ ਰਾਜਨੀਤੀ ਵਿੱਚ ਸਰਗਰਮ ਨਹੀਂ ਹਨ ਪਰ ਇਨ੍ਹੀਂ ਦਿਨੀਂ ਉਹ ਲਗਾਤਾਰ ਦਿੱਲੀ ਵਿੱਚ ਕੇਂਦਰੀ ਆਗੂਆਂ ਨਾਲ ਮੁਲਾਕਾਤ ਰਹੇ ਹਨ। ਇਸ ਲੜੀ ਵਿੱਚ ਹੁਣ ਉਹ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਹਨ। ਇਸ ਮੀਟਿੰਗ ਵਿੱਚ ਕਿਸਾਨ ਅੰਦੋਲਨ ‘ਤੇ ਸੰਗਠਨਾਤਮਕ ਵਿਸ਼ਿਆਂ ’ਤੇ ਚਰਚਾ ਕੀਤੀ ਗਈ।
ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਮੀਟਿੰਗ ਸਬੰਧੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤੋਂ ਪਹਿਲਾਂ ਸੁਨੀਲ ਜਾਖੜ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਸਿੰਘ ਨਾਲ ਵੀ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ : ਡਿਊਟੀ ‘ਤੇ ਤਾਇਨਾਤ SSF ਦੇ ਮੁਲਾਜ਼ਮ ਦੀ ਗਈ ਜਾ/ਨ, CM ਮਾਨ ਨੇ ਦੁੱਖ ਪ੍ਰਗਟਾਉਂਦਿਆਂ ਕੀਤਾ ਵੱਡਾ ਐਲਾਨ
ਵੀਡੀਓ ਲਈ ਕਲਿੱਕ ਕਰੋ -: