ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਤਿਆਰ ਕੀਤੀ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਅਤੇ ਕਾਰਜਕਾਰੀ ਪ੍ਰਧਾਨਾਂ ਦੀ ਸੂਚੀ ਪਿਛਲੇ 12 ਦਿਨਾਂ ਤੋਂ ਪਾਰਟੀ ਹਾਈਕਮਾਂਡ ਤੋਂ ਮਨਜ਼ੂਰੀ ਦੀ ਉਡੀਕ ਕਰ ਰਹੀ ਹੈ। ਇਸੇ ਵਿਚਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਨਵਜੋਤ ਸਿੱਧੂ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ।

ਦਰਅਸਲ, ਸੁਨੀਲ ਜਾਖੜ ਨੇ ਟਵੀਟ ਕਰਦਿਆਂ ਲਿਖਿਆ ‘ਤੁਹਾਡੇ ਬਾਂਦਰ, ਤੁਹਾਡੀ ਸਰਕਸ’, ਮੈਂ ਇਸ ਕਹਾਵਤ ‘ਤੇ ਅਮਲ ਕਰਦਾ ਹਾਂ। ਮੈਂ ਨਾ ਤਾਂ ਕਿਸੇ ਨੂੰ ਕੋਈ ਸੁਝਾਅ ਦਿੱਤਾ ਹੈ ਅਤੇ ਨਾ ਹੀ ਕਿਸੇ ਦੂਸਰੇ ਦੇ ਦੂਜੇ ਦੇ ‘ਸ਼ੋਅ’ ਵਿੱਚ ਦਖਲਅੰਦਾਜ਼ੀ ਕੀਤੀ ਹੈ ।

ਦੱਸਿਆ ਜਾ ਰਿਹਾ ਹੈ ਕਿ ਸੂਚੀ ਤਿਆਰ ਕਰਦੇ ਸਮੇਂ ਨਵਜੋਤ ਸਿੱਧੂ ਨੇ ਪ੍ਰਧਾਨਾਂ ਤੇ ਕਾਰਜਕਾਰੀ ਪ੍ਰਧਾਨਾਂ ਲਈ ਆਪਣੇ ਹੀ ਲੋਕਾਂ ਦੀ ਚੋਣ ਕੀਤੀ ਸੀ । ਇਸ ਦੇ ਨਾਲ ਹੀ ਸਿੱਧੂ ਨੇ ਹਰੇਕ ਜ਼ਿਲ੍ਹਾ ਕਾਂਗਰਸ ਕਮੇਟੀ ਲਈ ਤਿੰਨ ਡੀਸੀਸੀ ਪ੍ਰਧਾਨਾਂ ਦੀ ਸਿਫ਼ਾਰਸ਼ ਕੀਤੀ ਹੈ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਕਰਾਈ FIR, ਕਿਹਾ- ‘ਬਠਿੰਡੇ ਦੇ ਬੰਦੇ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ’
ਦੱਸ ਦੇਈਏ ਕਿ ਸੁਨੀਲ ਜਾਖੜ ਲਗਾਤਾਰ ਆਪਣੇ ਟਵੀਟਾਂ ਨੂੰ ਲੈ ਕੇ ਲਗਾਤਾਰ ਚਰਚਾ ਵਿੱਚ ਰਹਿੰਦੇ ਹਨ। ਇਸ ਤੋਂ ਪਹਿਲਾਂ ਜਾਖੜ ਨੇ ਪੰਜਾਬ ਦੀ ਰਾਜਨੀਤੀ ‘ਤੇ ਟਵੀਟ ਕਰਦਿਆਂ ਕਿਹਾ ਸੀ ਕਿ ਪੰਜਾਬ ਦੀ ਰਾਜਨੀਤੀ ਇੱਕ ਡਰਾਮਾ ਹੋ ਗਈ ਹੈ, ਜੋ ਕ੍ਰਿਪਟੋ ਕਰੰਸੀ ਦੀ ਤਰ੍ਹਾਂ ਹੈ। ਜੋ ਵਿਕਦੀ ਤਾਂ ਖੂਬ ਹੈ, ਪਰ ਭਰੋਸੇ ਦੇ ਲਾਇਕ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
