ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਫਸਲ MSP ’ਤੇ ਖਰੀਦਣ ਦੇ ਫੈਸਲੇ ਤੋਂ ਬਾਅਦ ਕੇਂਦਰ ਵੱਲੋਂ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ । ਜਿਸ ਤੋਂ ਬਾਅਦ CM ਮਾਨ ਵੱਲੋਂ ਟਵੀਟ ਕਰ ਕੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ ਹੈ। ਉੱਥੇ ਹੀ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਏ ਸੁਨੀਲ ਜਾਖੜ ਨੇ ਭਗਵੰਤ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ CM ਮਾਨ ਨੇ ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕੀਤਾ ਹੈ।
ਇਸ ਸਬੰਧੀ ਟਵੀਟ ਕਰਦਿਆਂ ਜਾਖੜ ਨੇ ਕਿਹਾ,”ਪੰਜਾਬ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਖਰੀਦ ਲਈ ਕੇਂਦਰ ਸਰਕਾਰ ਦੀ ਵਚਨਬੱਧਤਾ ਨੂੰ ਸਵੀਕਾਰ ਕਰਨ ਲਈ ਭਗਵੰਤ ਮਾਨ ਜੀ ਦਾ ਧੰਨਵਾਦ। ਇੱਥੋਂ ਤੱਕ ਕਿ ਪੈਟਰੋਲ-ਡੀਜ਼ਲ ‘ਤੇ ਵੀ ਐਕਸਾਈਜ਼ ਡਿਊਟੀ ਕਾਫੀ ਘਟਾ ਦਿੱਤੀ ਗਈ ਹੈ, ਹੁਣ ਤੁਹਾਨੂੰ ਬੇਨਤੀ ਹੈ ਕਿ ਪੰਜਾਬ ਵੀ ਵੈਟ ਘੱਟ ਕਰੋ।”
ਇਹ ਵੀ ਪੜ੍ਹੋ: ਅੱਜ ਤੋਂ ਖੁੱਲ੍ਹੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, ਇੱਕ ਦਿਨ ‘ਚ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਦਰਸ਼ਨ
ਦੱਸ ਦੇਈਏ ਕਿ ਕੇਂਦਰ ਨੇ ਵੀ ਸੂਬੇ ਦੀਆਂ ਮੰਡੀਆਂ ਵਿੱਚੋਂ ਮੂੰਗੀ ਦੀ ਫਸਲ ਦੀ ਖ਼ਰੀਦ ਐੱਮਐੱਸਪੀ ’ਤੇ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਖੇਤੀਬਾੜੀ ਮੰਤਰਾਲੇ ਵੱਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਨੋਟੀਫਿਕੇਸ਼ਨ ਰਾਹੀਂ ਕਿਹਾ ਹੈ ਕਿ ‘ਪ੍ਰਾਈਸ ਸਪੋਰਟ ਸਕੀਮ’ (ਪੀਐੱਸਐੱਸ) ਗਾਈਡਲਾਈਨਜ਼ 2018 ਅਨੁਸਾਰ ਹਾੜ੍ਹੀ ਸੀਜ਼ਨ 2021-22 ਲਈ ਪੰਜਾਬ ਤੋਂ 4585 ਮੀਟਰਿਕ ਟਨ ਮੂੰਗੀ PSS ‘ਤੇ ਖਰੀਦੀ ਜਾਵੇਗੀ ।
ਵੀਡੀਓ ਲਈ ਕਲਿੱਕ ਕਰੋ -: