ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ।
ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ। ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।
ਰਾਜੋਆਣਾ ਦੇ ਵਕੀਲਾਂ ਨੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ। 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ।ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤਾ ਸੀ ਕਿ ਇਸ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ। ਨਾਲ ਹੀ ਪਟੀਸ਼ਨ ‘ਤੇ 2 ਹਫਤਿਆਂ ‘ਚ ਫੈਸਲਾ ਲੈਣ ਲਈ ਕਿਹਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ, ਫ਼ਿ.ਰੌ/ਤੀਆਂ ਮੰਗਣ ਵਾਲੇ ਗਿ.ਰੋਹ ਦੇ 4 ਮੈਂਬਰਾਂ ਨੂੰ ਕੀਤਾ ਕਾਬੂ
ਦੱਸ ਦੇਈਏ ਕਿ 20 ਨਵੰਬਰ ਨੂੰ ਬਲਵੰਤ ਸਿੰਘ ਰਾਜੋਆਣਾ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਆਪਣੇ ਭਰਾ ਕੁਲਵੰਤ ਸਿੰਘ ਦੇ ਭੋਗ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ 3 ਘੰਟੇ ਦੀ ਪੈਰੋਲ ਦਿੱਤੀ ਸੀ। ਰਾਜੋਆਣਾ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲਿਆਂਦਾ ਗਿਆ।
ਵੀਡੀਓ ਲਈ ਕਲਿੱਕ ਕਰੋ -: