ਰਿਸ਼ਵਤਖੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਰੋਪੜ ਰੇਂਜ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਲੈ ਕੇ ਇੱਕ ਹੋਰ ਵੱਡਾ ਖੁਲਾਸਾ ਹੋਇਆ ਹੈ। CBI ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੁੱਲਰ ਡਿਊਟੀ ਦੌਰਾਨ ਦੁਬਈ ਗਿਆ ਸੀ। ਸੀਬੀਆਈ ਨੇ ਭੁੱਲਰ ਦਾ ਪਾਸਪੋਰਟ ਜ਼ਬਤ ਕਰ ਲਿਆ ਹੈ ਅਤੇ ਇਸ ਰਾਹੀਂ ਉਨ੍ਹਾਂ ਦੀਆਂ ਵਿਦੇਸ਼ੀ ਯਾਤਰਾਵਾਂ ਦੇ ਵੇਰਵੇ ਇਕੱਠੇ ਕਰ ਰਹੀ ਹੈ।
ਸੀਬੀਆਈ ਦੇ ਅਧਿਕਾਰਤ ਸੂਤਰਾਂ ਅਨੁਸਾਰ, ਭੁੱਲੜ ਦੇ ਕੁਝ ਫਲੈਟ ਦੁਬਈ ਵਿੱਚ ਮਿਲੇ ਹਨ। ਇਸ ਤੋਂ ਇਲਾਵਾ, ਲੁਧਿਆਣਾ ਵਿੱਚ ਜ਼ਮੀਨ ਅਤੇ ਮਾਛੀਵਾੜਾ ਖੇਤਰ ਵਿੱਚ ਦੁਕਾਨਾਂ ਬਾਰੇ ਵੀ ਚਰਚਾ ਹੋ ਰਹੀ ਹੈ। ਸੀਬੀਆਈ ਨੂੰ ਸ਼ੱਕ ਹੈ ਕਿ ਭੁੱਲਰ ਨੇ ਆਪਣੇ ਕਾਰਜਕਾਲ ਦੌਰਾਨ ਵਿਦੇਸ਼ਾਂ ਵਿੱਚ ਜਾਇਦਾਦਾਂ ਹਾਸਲ ਕੀਤੀਆਂ ਸਨ।
ਇਹ ਵੀ ਪੜ੍ਹੋ : ਓਨਟਾਰੀਓ ਦੇ ਲਿੰਕਨ ‘ਚੋਂ ਪੰਜਾਬਣ ਦੀ ਮਿਲੀ ਦੇ/ਹ, ਪੁਲਿਸ ਨੇ ਮਨਪ੍ਰੀਤ ਸਿੰਘ ਖਿਲਾਫ਼ ਮਾਮਲਾ ਕੀਤਾ ਦਰਜ
ਸੀਬੀਆਈ ਸੂਤਰਾਂ ਦਾ ਕਹਿਣਾ ਹੈ ਕਿ ਏਜੰਸੀ ਹੁਣ ਇਨ੍ਹਾਂ ਸਾਰੀਆਂ ਜਾਇਦਾਦਾਂ ਦੇ ਸਰੋਤ ਦੀ ਜਾਂਚ ਕਰ ਰਹੀ ਹੈ ਅਤੇ ਕੀ ਇਹ ਕਿਸੇ ਹੋਰ ਦੇ ਨਾਮ ‘ਤੇ ਖਰੀਦੀਆਂ ਗਈਆਂ ਸਨ। ਆਉਣ ਵਾਲੇ ਦਿਨਾਂ ਵਿੱਚ ਭੁੱਲਰ ਦੀਆਂ ਜਾਇਦਾਦਾਂ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
























