ਭਾਰਤ-ਪਾਕਿਸਤਾਨ ਸਰਹੱਦ ‘ਤੇ ਅਟਾਰੀ ਵਿਖੇ ਹੁਣ ਸੈਲਾਨੀਆਂ ਦਾ ਜੋਸ਼ ਨਹੀਂ ਦਿਖੇਗਾ । ਦਰਅਸਲ, ਅਟਾਰੀ ਵਿਖੇ ਰੋਜ਼ਾਨਾ ਹੋਣ ਵਾਲੀ ਰਿਟ੍ਰੀਟ ਸੈਰੇਮਨੀ ਵਿੱਚ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ । ਇਹ ਫੈਸਲਾ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਬਾਰੇ ਸੀਮਾ ਸੁਰੱਖਿਆ ਬਲ (BSF) ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਦੱਸ ਦੇਈਏ ਕਿ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਇਸ ਸਮਾਰੋਹ ਨੂੰ ਦੇਖਣ ਲਈ ਲੋਕਾਂ ਦੀ ਐਂਟਰੀ ‘ਤੇ ਪਹਿਲਾਂ ਵੀ ਰੋਕ ਲਗਾ ਦਿੱਤੀ ਗਈ ਸੀ। 7 ਮਾਰਚ, 2022 ਤੋਂ ਲੱਗੀ ਇਹ ਰੋਕ ਪਿਛਲੇ ਸਾਲ 15 ਸਤੰਬਰ ਨੂੰ ਹੀ ਬਹਾਲ ਕੀਤੀ ਗਈ ਸੀ।
ਦੱਸ ਦੇਈਏ ਕਿ ਇਹ ਸਮਾਗਮ ਪਾਕਿਸਤਾਨ ਦੇ ਵਾਹਗਾ ਬਾਰਡਰ ਦੇ ਸਾਹਮਣੇ ਅਟਾਰੀ ਜੁਆਇੰਟ ਚੈੱਕ ਪੋਸਟ ‘ਤੇ ਆਯੋਜਿਤ ਕੀਤਾ ਗਿਆ ਹੈ, ਜੋ ਕਿ ਅੰਮ੍ਰਿਤਸਰ ਸ਼ਹਿਰ ਤੋਂ ਲਗਪਗ 26 ਕਿਲੋਮੀਟਰ ਦੂਰ ਹੈ। ਇਸ ਦੌਰਾਨ ਬੀਐਸਐਫ ਦੇ ਜਵਾਨਾਂ ਨੇ ਪਾਕਿ ਰੇਂਜਰਾਂ ਨਾਲ ਪਰੇਡ ਕਰਕੇ ਰਾਸ਼ਟਰੀ ਝੰਡੇ ਨੂੰ ਸਤਿਕਾਰ ਸਹਿਤ ਉਤਾਰਨ ਦੀ ਰਸਮ ਅਦਾ ਕਰਦੇ ਹਨ।
ਇਹ ਵੀ ਪੜ੍ਹੋ: ਵੈਸ਼ਨੋ ਦੇਵੀ ਯਾਤਰਾ ਲਈ ਹੈਲੀਕਾਪਟਰ ਸੇਵਾਵਾਂ ਅੱਜ ਤੋਂ ਹੋਈਆਂ ਸ਼ੁਰੂ
ਇਸ ਸਬੰਧੀ BSF ਨੇ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਦੀ ਸਥਿਤੀ ਅਤੇ ਜ਼ਿਲ੍ਹਾ ਮੈਜਿਸਟਰੇਟ, ਅੰਮ੍ਰਿਤਸਰ ਦੇ ਦਫ਼ਤਰ ਵੱਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਅਟਾਰੀ ਵਿਖੇ ਸਾਂਝੀ ਚੈਕ ਪੋਸਟ ‘ਤੇ ਰਿਟ੍ਰੀਟ ਸਮਾਰੋਹ ਨੂੰ ਦੇਖਣ ਲਈ ਆਉਣ ਵਾਲੇ ਆਮ ਲੋਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾਉਣ ਦੇ ਫੈਸਲੇ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕੀਤਾ ਹੈ।
ਗੌਰਤਲਬ ਹੈ ਕਿ ਪੰਜਾਬ ਵਿੱਚ ਕੋਰਨਾ ਦੇ ਮਾਮਲੇ ਇੱਕ ਵਾਰ ਫਿਰ ਤੇਜ਼ੀ ਨਾਲ ਵੱਧ ਰਹੇ ਹਨ। ਸੂਬੇ ਵਿੱਚ ਪਿਛਲੇ 24 ਘੰਟਿਆਂ ਵਿੱਚ 1800 ਤੋਂ ਵੱਧ ਕੋਰੋਨਾ ਦੇ ਮਰੀਜ਼ ਸਾਹਮਣੇ ਆਏ ਹਨ, ਜਦਕਿ ਚਾਰ ਕੋਰਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਸੂਬੇ ਵਿੱਚ ਪਾਜ਼ੀਟਿਵਿਟੀ ਦਰ 8 ਫੀਸਦ ਦੇ ਕਰੀਬ ਪਹੁੰਚੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: