ਪੰਜਾਬ ਦੇ ਪਠਾਨਕੋਟ ‘ਚ ਪਿਛਲੇ 3 ਦਿਨਾਂ ਤੋਂ ਲਗਾਤਾਰ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਪਿੰਡ ਕੋਟ ਪੱਤੀਆਂ ‘ਚ ਇਕ ਸ਼ੱਕੀ ਵਿਅਕਤੀ ਨੂੰ ਦੇਖਿਆ ਗਿਆ ਹੈ। ਬੀਤੀ ਰਾਤ ਦੁਬਾਰਾ ਜੰਮੂ ਕਸ਼ਮੀਰ ਅਤੇ ਪੰਜਾਬ ਦੀ ਬਾਰਡਰ ਤੇ ਸਥਿਤ ਪਿੰਡ ਕੀੜੀ ਮਗਿਆਲ ਵਿਖੇ ਵੀ ਇੱਕ ਨੌਜਵਾਨ ਵੱਲੋਂ ਇੱਕ ਸ਼ੱਕੀ ਵਿਅਕਤੀ ਨੂੰ ਦੇਖਣ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਚਲਦੇ ਸੁਰੱਖਿਆ ਏਜੰਸੀਆਂ ਦੇ ਵੱਲੋਂ ਨੋਜਵਾਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇੱਕ ਸਕੈਚ ਜਾਰੀ ਕੀਤਾ ਗਿਆ ਹੈ।
ਇਸ ਵਿਸ਼ੇ ਤੇ ਪੰਜਾਬ ਪੁਲਿਸ ਦੇ ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਵੱਲੋਂ ਇਸ ਸਕੈਚ ਨਾਲ ਇੱਕ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਹੈ। ਜਿਸ ਚ ਲੋਕਾਂ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਇਨਫੋਰਮਰ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ਤੇ ਇਸ ਸਕੈਚ ਨੂੰ ਤਿਆਰ ਕੀਤਾ ਗਿਆ ਹੈ। ਜਿਸ ਵਿਚ ਸ਼ੱਕੀ ਵਿਅਕਤੀ ਦਾ ਪਹਿਰਾਵਾ ਅਤੇ ਸ਼ਕਲ ਇਸ ਤਰਾਂ ਦਰਸਾਈ ਗਈ ਹੈ।
ਇਹ ਵੀ ਪੜ੍ਹੋ : ਅਬੋਹਰ : ਖੇਤਾਂ ਨੂੰ ਪਾਣੀ ਲਾਉਣ ਗਏ ਕਿਸਾਨ ਨੂੰ ਸੱਪ ਨੇ ਡੰ.ਗਿ.ਆ, 3 ਬੱਚਿਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਡੀਆਈਜੀ ਬਾਰਡਰ ਰੇਂਜ ਨੇ ਵੀ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ ਹੈ ਕਿ ਜੇਕਰ ਸਰਹੱਦੀ ਖੇਤਰ ਵਿੱਚ ਕਿਸੇ ਵੀ ਵਿਅਕਤੀ ਨੂੰ ਇਸ ਸ਼ਕਲ ਦਾ ਵਿਅਕਤੀ ਮਿਲਦਾ ਹੈ ਤਾਂ ਤੁਰੰਤ ਨਜ਼ਦੀਕੀ ਪੁਲਿਸ ਸਟੇਸ਼ਨ ਦੇ ਵਿੱਚ ਸੂਚਨਾ ਦੇਵੇ ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਸ ਦੇ ਨਾਲ ਹੀ ਪਠਾਨਕੋਟ ਪੁਲਿਸ ਦਾ ਕੰਟਰੋਲ ਰੂਮ ਦਾ ਨੰਬਰ 87280-33500, 98722-00309 (ਡੀ.ਐਸ.ਪੀ. ਦਿਹਾਤੀ), 99884-11405 (ਐਸ.ਐਚ.ਓ. ਨਰੋਟ ਜੈਮਲ ਸਿੰਘ) ਦਾ ਨੰਬਰ ਵੀ ਜਾਣਕਾਰੀ ਦੇਣ ਲਈ ਜਾਰੀ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: