ਕਪੂਰਥਲਾ ਦੇ ਪਿੰਡ ਤਾਸ਼ਪੁਰ ਮੋੜ ਨੇੜੇ ਅੱਜ ਸਵੇਰੇ ਤੇਜ਼ ਰਫਤਾਰ ਸਵਿਫਟ ਕਾਰ ਸੜਕ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਈ। ਹਾਦਸੇ ਵਿਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਜੋਗਾ ਸਿੰਘ ਵਾਸੀ ਪੱਟੀ ਸ਼ਾਲਾ ਨਗਰ ਮਲਸੀਆਂ (ਜਲੰਧਰ) ਤੇ ਰਘਬੀਰ ਸਿੰਘ ਵਾਸੀ ਅਕਾਲਪੁਰ ਮਲਸੀਆਂ (ਜਲੰਧਰ) ਵਜੋਂ ਹੋਈ ਹੈ।
ਕਾਰ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਦੇ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਉਹ ਦਰੱਖਤ ਨਾਲ ਜਾ ਟਕਰਾਈ। ਮੌਕੇ ‘ਤੇ ਮੌਜੂਦ ਰਾਹਗੀਰਾਂ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਸਵਾਰ ਦੋਵੇਂ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਹਨ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਹਾਦਸੇ ਦੇ ਬਾਅਦ ਮ੍ਰਿਤਕ ਦੇਹਾਂ ਨੂੰ ਕਟਰ ਦੀ ਮਦਦ ਨਾਲ ਕਾਰ ਤੋਂ ਕੱਟ ਕੇ ਬਾਹਰ ਕੱਢਣਾ ਪਿਆ। ਸੂਚਨਾ ਮਿਲਦੇ ਹੀ ਡੱਲਾ ਚੌਕੀ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਮੌਕੇ ‘ਤੇ ਪਹੁੰਚੇ ਮਲਸੀਆਂ ਵਾਲੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਭਤੀਜੇ ਜੋਗਾ ਸਿੰਘ ਤੇ ਉਨ੍ਹਾਂ ਦੇ ਪਿੰਡ ਵਾਸੀ ਰਘਬੀਰ ਸਿੰਘ ਆਪਣੀ ਸਵਿਫਟ ਕਾਰ ਵਿਚ ਅੱਜ ਸਵੇਰੇ ਲਗਭਗ 4 ਵਜੇ ਕਪੂਰਥਲਾ ਵੱਲੋਂ ਮਲਸੀਆਂ ਆ ਰਹੇ ਹਨ। ਜਿਵੇਂ ਹੀ ਉਹ ਤਾਸ਼ਪੁਰ ਮੋੜੇ ਨੇੜੇ ਡਡਵਿੰਡੀ ਰੋਡ ਪਹੁੰਚੇ ਤਾਂ ਉਨ੍ਹਾਂ ਦਾ ਵਾਹਨ ਕਿਨਾਰੇ ਸਫੈਦੇ ਦੇ ਦਰੱਖਤ ਨਾਲ ਟਕਰਾ ਗਿਆ।
ਵੀਡੀਓ ਲਈ ਕਲਿੱਕ ਕਰੋ -: