ਜਗਰਾਓਂ ਦੇ ਮੁਹੱਲਾ ਨਾਨਕ ਨਗਰੀ ਵਿਖੇ ਬੀਤੀ ਦੇਰ ਰਾਤ 32 ਸਾਲ ਦੇ ਵਿਅਕਤੀ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਕੇ ਸੜਕ ‘ਤੇ ਸੁੱਟ ਦਿੱਤਾ ਗਿਆ। ਜਿਸ ਦਾ ਇਲਾਕੇ ਦੇ ਲੋਕਾਂ ਨੂੰ ਜਦੋਂ ਪਤਾ ਲੱਗਿਆ ਤਾਂ ਉਨ੍ਹਾਂ ਫੌਰਨ ਇਸ ਮਾਮਲੇ ਦੀ ਸੂਚਨਾ ਥਾਣਾ ਸਿਟੀ ਜਗਰਾਓਂ ਨੂੰ ਦਿੱਤੀ ਤੇ ਪੁਲਿਸ ਨੇ ਜਿੱਥੇ ਮ੍ਰਿਤਕ ਦੀ ਲਾਸ਼ ਨੂੰ ਪੋਟਮਾਰਟਮ ਲਈ ਭੇਜਿਆ ਉਥੇ ਹੀ ਆਪਣੀ ਜਾਂਚ ਵੀ ਸ਼ੁਰੂ ਕਰ ਦਿੱਤੀ।
ਇਸ ਮੌਕੇ ਮ੍ਰਿਤਕ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਟੇਲਰ ਦਾ ਕੰਮ ਕਰਦਾ ਸੀ ਤੇ ਬੀਤੀ ਰਾਤ ਜਦੋਂ ਇਹ ਕੰਮ ਤੋਂ ਵਾਪਿਸ ਆ ਰਿਹਾ ਸੀ ਤਾਂ ਘਰ ਦੇ ਨੇੜੇ ਇਕ ਸੁੰਨਸਾਨ ਸੜਕ ‘ਤੇ ਇਸ ਨੂੰ ਕਿਸੇ ਅਣਪਛਾਤੇ ਵਿਅਕਤੀਆਂ ਨੇ ਇਸਦੇ ਸਿਰ ਵਿਚ ਤੇਜ਼ਧਾਰ ਹਥਿਆਰ ਮਾਰ ਕੇ ਇਸਨੂੰ ਕਤਲ ਕਰ ਦਿੱਤਾ। ਜਿਸ ਬਾਰੇ ਕੁਝ ਲੋਕਾਂ ਨੂੰ ਰਾਤ ਇਕ ਵਜੇ ਦੇ ਕਰੀਬ ਪਤਾ ਲੱਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਪਰਿਵਾਰ ਦੇ ਮੈਂਬਰਾਂ ਤੇ ਪੁਲਿਸ ਨੂੰ ਦੱਸਿਆ। ਉਨ੍ਹਾਂ ਇਸ ਮੌਕੇ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਹੈ ਤੇ ਜਲਦੀ ਮ੍ਰਿਤਕ ਦੇ ਕਾਤਲਾਂ ਨੂੰ ਕਾਬੂ ਕਰਕੇ ਸਖਤ ਸਜ਼ਾ ਦੇਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਨੌਜਵਾਨ ਦਾ ਦੁਬਈ ‘ਚ ਤੇ.ਜ਼ਧਾ.ਰ ਹ.ਥਿਆ.ਰ ਨਾਲ ਕ.ਤਲ, 13 ਸਾਲ ਪਹਿਲਾਂ ਗਿਆ ਸੀ ਵਿਦੇਸ਼
ਇਸ ਮੌਕੇ ਥਾਣਾ ਸਿਟੀ ਦੇ SHO ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੂੰ ਜਦੋਂ ਇਸ ਬਾਰੇ ਸੂਚਨਾ ਮਿਲੀ ਤਾਂ ਉਨਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਤੇ ਆਪਣੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਤੇ ਜਲਦੀ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: