ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਆਪਣਾ ਮਰਨ ਵਰਤ ਖਤਮ ਕਰਨ ਦੀ ਅਪੀਲ ਕੀਤੀ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਪੋਸਟ ਪਾ ਕੇ ਕੇਂਦਰੀ ਮੰਤਰੀ ਨੇ ਕਿਹਾ ਹੈ ਕਿ ਗੱਲਬਾਤ ਦਾ ਦੌਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਗੰਭੀਰ ਹੈ। ਉਨ੍ਹਾਂ ਦੀ ਅਪੀਲ ਉਦੋਂ ਆਈ ਹੈ ਜਦੋਂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ।
ਕੇਂਦਰੀ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ‘ਤੇ ਕਿਹਾ ਕਿ ਭਾਰਤ ਸਰਕਾਰ ਦੇ ਨੁਮਾਇੰਦਿਆਂ ਤੇ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਵਿਚਾਲੇ ਉਨ੍ਹਾਂ ਦੀ ਮੰਗਾਂ ਨੂੰ ਲੈ ਕੇ ਚਲ ਰਿਹਾ ਗੱਲਬਾਤ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਹੁਣ ਹਸਪਤਾਲ ਤੋਂ ਵਾਪਸ ਆ ਚੁੱਕੇ ਹਨ ਅਤੇ ਅਸੀਂ ਉਨ੍ਹਾਂ ਦੇ ਛੇਤੀ ਤੋਂ ਛੇਤੀ ਪੂਰੇ ਤਰ੍ਹਾਂ ਤੋਂ ਸਿਹਤਮੰਦ ਹੋਣ ਦੀ ਕਾਮਨਾ ਕਰਦੇ ਹਨ। ਅਸੀਂ ਉਹਨਾਂ ਨੂੰ ਆਪਣਾ ਮਰਨ ਵਰਤ ਖਤਮ ਕਰਨ ਲਈ ਵੀ ਬੇਨਤੀ ਕਰਦੇ ਹਾਂ ਅਤੇ ਅਸੀਂ ਪਹਿਲਾਂ ਤੋਂ ਤੈਅ ਮਿਤੀ ਮੁਤਾਬਕ 4 ਮਈ ਨੂੰ ਸਵੇਰੇ 11 ਵਜੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਲਈ ਮੀਟਿੰਗ ਕਰਾਂਗੇ।
ਇਹ ਵੀ ਪੜ੍ਹੋ : ਪੰਜਾਬ ‘ਚ ਬਣਨਗੀਆਂ 1000 KM ਲੰਮੀਆਂ ਲਿੰਕ ਸੜਕਾਂ, 5 ਸਾਲਾਂ ਲਈ ਜਵਾਬਦੇਹ ਹੋਵੇਗਾ ਠੇਕੇਦਾਰ
ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਦੇ ਇਸ ਬਿਆਨ ਨੂੰ ਕਿਸਾਨ ਆਗੂ ਡੱਲੇਵਾਲ ਦੀ ਭੂਮਿਕਾ ਅਤੇ ਸੰਘਰਸ਼ ਦਾ ਮਾਣ ਦੇਣ ਵੱਲ ਇੱਕ ਕਦਮ ਮੰਨਿਆ ਜਾ ਰਿਹਾ ਹੈ। ਸਰਕਾਰ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਉਹ ਪ੍ਰਦਰਸ਼ਨਕਾਰੀਆਂ ਦੀ ਸਿਹਤ ਅਤੇ ਸਨਮਾਨ ਦੋਵਾਂ ਨੂੰ ਲੈ ਕੇ ਸੰਵੇਦਨਸ਼ੀਲ ਹੈ।
ਦੱਸ ਦੇਈਏ ਕਿ ਪਿਛਲੇ ਵੀਰਵਾਰ ਨੂੰ ਹੀ ਜਗਜੀਤ ਸਿੰਘ ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਇਸ ਤੋਂ ਬਾਅਦ ਉਹ ਆਪਣੇ ਜੱਦੀ ਪਿੰਡ ਪੁੱਜੇ। ਡੱਲੇਵਾਲ ਨੇ ਕਿਹਾ ਸੀ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।
ਵੀਡੀਓ ਲਈ ਕਲਿੱਕ ਕਰੋ -:
