ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰਾਮਪੁਰ ਭੂਤਵਿੰਡ ਦੇ ਇੱਕ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਦੱਸਿਆ ਜਾ ਰਿਹਾ ਹੀ ਕਿ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਬਿਆਸ ਤੋਂ ਸ੍ਰੀ ਗੋਇੰਦਵਾਲ ਸਾਹਿਬ ਨੂੰ ਚੱਲਣ ਵਾਲੀ ਰੇਲਗੱਡੀ ਹੇਠਾਂ ਆ ਕੇ ਆਪਣੀ ਜਾ.ਨ ਦਿੱਤੀ ਹੈ । ਮ੍ਰਿ.ਤਕ ਕਿਸਾਨ ਦੀ ਪਛਾਣ ਮਲੂਕ ਸਿੰਘ (55) ਵਾਸੀ ਪਿੰਡ ਰਾਮਪੁਰ ਭੂਤਵਿੰਡ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਪੀੜਤ ਵਿਅਕਤੀ ਦੇ ਭਰਾ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੂਕ ਸਿੰਘ ਕੋਲ ਚਾਰ ਏਕੜ ਦੇ ਕਰੀਬ ਜ਼ਮੀਨ ਹੈ। ਉਸ ਸਿਰ ਲਗਭਗ 6-7 ਲੱਖ ਦਾ ਕਰਜ਼ਾ ਸੀ ਅਤੇ ਮੌਜੂਦਾ ਸਮੇਂ ਅੰਦਰ ਉਸ ਵਲੋਂ ਆਪਣੀ ਜ਼ਮੀਨ ‘ਤੇ ਮਟਰ ਦੀ ਫ਼ਸਲ ਦੀ ਖੇਤੀ ਕੀਤੀ ਗਈ ਸੀ,ਪਰ ਮਟਰ ਦੀ ਫ਼ਸਲ ਦਾ ਰੇਟ ਹੇਠਾਂ ਡਿੱਗ ਜਾਣ ਕਰ ਕੇ ਉਸ ਦੀ ਪ੍ਰੇਸ਼ਾਨੀ ਹੋਰ ਵਧ ਗਈ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਦਿਆਲ ਸਿੰਘ ਮੀਆਂਵਿੰਡ ਅਤੇ ਸਤਨਾਮ ਸਿੰਘ ਖੋਜਕੀਪੁਰ ਵੱਲੋਂ ਮ੍ਰਿ.ਤਕ ਦੇ ਪਰਿਵਾਰ ਦਾ ਸਮੁੱਚਾ ਕਰਜ਼ਾ ਮੁਆਫ਼ ਕਰਨ ਅਤੇ ਮ੍ਰਿਤਕ ਦੇ ਬੇਰੁਜ਼ਗਾਰ ਪੁੱਤ ਲਈ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –