ਤਰਨ ਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 6 ਕਿਲੋ ਹੈਰੋਇਨ ਬਰਾਮਦ ਕੀਤੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕਰੋੜਾਂ ਰੁਪਏ ਵਿੱਚ ਦੱਸੀ ਜਾ ਰਹੀ ਹੈ। ਇਹ ਜਾਣਕਾਰੀ DGP ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
DGP ਨੇ ਐਕਸ ਅਕਾਊਂਟ ‘ਤੇ ਜਾਣਕਾਰੀ ਦਿੰਦਿਆਂ ਲਿਖਿਆ- ਤਰਨਤਾਰਨ ਪੁਲਿਸ ਨੇ ਅੱਗੇ ਅਤੇ ਪਿੱਛੇ ਸਬੰਧਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਇੱਕ ਸਰਹੱਦ ਪਾਰੋਂ ਨਾਰਕੋ-ਤਸਕਰੀ ਨੈੱਟਵਰਕ ਨੂੰ ਖਤਮ ਕੀਤਾ ਅਤੇ ਦੋ ਨਸ਼ਾ ਤਸਕਰਾਂ, ਹਰਦੀਪ ਸਿੰਘ ਉਰਫ਼ ਦੀਪ ਅਤੇ ਹਰਜੀਤ ਸਿੰਘ, ਦੋਵੇਂ ਵਾਸੀ ਠੱਠੀ ਸੋਹਲ, ਤਰਨਤਾਰਨ ਨੂੰ ਗ੍ਰਿਫਤਾਰ ਕੀਤਾ ਅਤੇ 6 ਕਿਲੋ ਹੈਰੋਇਨ ਬਰਾਮਦ ਕੀਤੀ।
ਇਹ ਵੀ ਪੜ੍ਹੋ : ਨਿਊਜ਼ੀਲੈਂਡ ‘ਚ ਜੇਲ੍ਹ ਅਫ਼ਸਰ ਬਣੇ ਪੰਜਾਬੀ ਨੌਜਵਾਨ ਦੀ ਸੜਕ ਹਾ.ਦਸੇ ‘ਚ ਮੌ.ਤ, 4 ਸਾਲ ਦੀ ਬੱਚੀ ਦਾ ਸੀ ਪਿਤਾ
ਮੁੱਢਲੀ ਜਾਂਚ ਵਿੱਚ ਨਸ਼ੀਲੇ ਪਦਾਰਥ ਭੇਜਣ ਵਾਲੇ ਪਾਕਿਸਤਾਨ-ਅਧਾਰਤ ਤਸਕਰਾਂ ਦੀ ਭੂਮਿਕਾ ਦਾ ਖੁਲਾਸਾ ਹੋਇਆ ਹੈ। ਦੋਵਾਂ ਮੁਲਜ਼ਮਾਂ ਦਾ ਪਹਿਲਾਂ ਅਪਰਾਧਿਕ ਰਿਕਾਰਡ ਹੈ। NDPS ਐਕਟ ਤਹਿਤ FIR ਦਰਜ ਕੀਤੀ ਗਈ ਹੈ, ਅਤੇ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
