ਨਵੇਂ ਸਾਲ ਨੂੰ ਲੈ ਕੇ ਪੰਜਾਬ ਪੁਲਿਸ ਚੌਕਸ ਨਜ਼ਰ ਆ ਰਹੀ ਹੈ। ਪੰਜਾਬ ਪੁਲਿਸ ਵੱਲੋਂ ਅੱਜ ਟਾਰਗੇਟ ਫਾਇਰਿੰਗ ਦੀ ਸਾਜ਼ਿਸ਼ ਨੂੰ ਸਮੇਂ ਰਹਿੰਦਿਆਂ ਹੀ ਨਾਕਾਮ ਕਰ ਦਿੱਤਾ ਗਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਦੀ ਸਾਜਿਸ਼ ਰੱਚ ਰਹੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮਾਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।

ਡੀਜੀਪੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਵੱਡੀ ਸਫਲਤਾ ਪ੍ਰਾਪਤ ਕਰਦੇ ਹੋਏ, ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਵੱਲੋਂ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦੀ ਇਲਾਕੇ ਵਿੱਚ ਨਿਸ਼ਾਨਾ ਬਣਾਕੇ ਫਾਇਰਿੰਗ ਦੀ ਸਾਜਿਸ਼ ਨਾਕਾਮ ਕਰ ਦਿੱਤੀ ਹੈ। ਮੁਲਜ਼ਮਾਂ ਕੋਲੋਂ ਦੋ ਦੇਸੀ ਪਿਸਤੌਲ .32 ਬੋਰ ਅਤੇ 04 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : HAPPY NEW YEAR ਮੈਸੇਜ ਕਰ ਦੇਵੇਗਾ ਮੋਬਾਈਲ ਹੈਕ, ਪੰਜਾਬ ਪੁਲਿਸ ਨੇ ਕੀਤਾ ਅਲਰਟ
ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਦੇਸ਼ੀ ਅਪਰਾਧੀਆਂ ਪ੍ਰਭ ਦਾਸੂਵਾਲ ਅਤੇ ਡੋਨੀ ਬਲ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਅਤੇ ਸਰਹੱਦੀ ਇਲਾਕੇ ਦੇ ਖਾਸ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ। ਥਾਣਾ ਸਿਟੀ ਤਰਨ ਤਾਰਨ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ -:
























