ਤਰਨਤਾਰਨ ਦੇ ਸਰਹਾਲੀ ਥਾਣੇ ‘ਤੇ ਹੋਏ ਰਾਕੇਟ ਹਮਲੇ ਮਗਰੋਂ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਸਰਹਾਲੀ ਦੇ SHO ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਪੁਲਿਸ ਨੇ SHO ਸਰਹਾਲੀ ਪ੍ਰਕਾਸ਼ ਸਿੰਘ ਦਾ ਤਬਾਦਲਾ ਕਰ ਦਿੱਤਾ ਹੈ। ਉਨ੍ਹਾਂ ਦੀ ਜਗ੍ਹਾ ‘ਤੇ CIA ਸਟਾਫ਼ ਪੱਟੀ ਦੇ ਇੰਚਾਰਜ ਸੁਖਬੀਰ ਸਿੰਘ ਨੂੰ ਤੈਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਨੇ ਹੁਣ ਤੱਕ 11 ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਤਰਨਤਾਰਨ ਵਿੱਚ ਰਾਕੇਟ ਲਾਂਚਰ ਹਮਲੇ ਨਾਲ ਪੂਰਾ ਪ੍ਰਸ਼ਾਸਨ ਹਿੱਲ ਗਿਆ ਹੈ। ਪੰਜਾਬ ਵਿੱਚ ਇਹ ਦੂਜੀ ਵਾਰ ਹੈ ਜਦੋਂ ਰਾਕੇਟ ਲਾਂਚਰ ਨਾਲ ਹਮਲਾ ਹੋਇਆ ਹੈ । ਬੇਸ਼ੱਕ ਇਸ ਹਮਲੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਜੇਕਰ ਇਹ ਰਾਕੇਟ ਲਾਂਚਰ ਸਿੱਧਾ ਹਮਲਾ ਕਰ ਦਿੰਦਾ ਤਾਂ ਇਸ ਨਾਲ ਕਈ ਪੁਲਿਸ ਵਾਲਿਆਂ ਦੀ ਮੌਤ ਹੋ ਸਕਦੀ ਸੀ ।
ਇਹ ਵੀ ਪੜ੍ਹੋ: ਟਿਕਰੀ ਬਾਰਡਰ ‘ਤੇ ਕਿਸਾਨਾਂ ਦਾ ਵੱਡਾ ਐਲਾਨ, MSP ਦੀ ਮੰਗ ਲਈ ਕਰਾਂਗੇ ਚੰਡੀਗੜ੍ਹ ਕੂਚ
ਇਸ ਹਮਲੇ ਦਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਨਾ ਹੈ ਕਿ ਜੇਕਰ ਉਹ ਥਾਣੇ ਵਿੱਚ ਹਮਲਾ ਕਰ ਸਕਦੇ ਹਨ ਤਾਂ ਉਨ੍ਹਾਂ ਲਈ ਹੋਰ ਕਿਤੇ ਵੀ ਹਮਲਾ ਕਰਨਾ ਕੋਈ ਵੱਡੀ ਗੱਲ ਨਹੀਂ ਹੈ । ਇਸ ਹਮਲੇ ਤੋਂ ਬਾਅਦ ਹੁਣ ਵੱਡੇ ਸਵਾਲ ਖੜ੍ਹੇ ਹੋ ਰਹੇ ਹਨ ਕਿ ਰਾਕੇਟ ਲਾਂਚਰ ਵਰਗੇ ਹਥਿਆਰ ਪੰਜਾਬ ਤੱਕ ਕਿਵੇਂ ਪਹੁੰਚ ਰਹੇ ਹਨ ਅਤੇ ਪੁਲਿਸ ਥਾਣਿਆਂ ‘ਤੇ ਹਮਲੇ ਹੋ ਰਹੇ ਹਨ। ਇਨ੍ਹਾਂ ਹਥਿਆਰਾਂ ਨੂੰ ਵਰਤਣ ਦੀ ਸਿਖਲਾਈ ਕਿੱਥੇ ਦਿੱਤੀ ਜਾ ਰਹੀ ਹੈ? ਪੰਜਾਬ ਵਿੱਚ ਲਗਾਤਾਰ ਹੋ ਰਹੇ ਇਨ੍ਹਾਂ ਹਮਲਿਆਂ ਪਿੱਛੇ ਪੰਜਾਬ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਨਜ਼ਰ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: