ਪੰਜਾਬ ਵਿੱਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਬਹੁਤ ਸਾਰੇ ਨੌਜਵਾਨ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖ਼ਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ, ਜਿੱਥੇ ਪਿੰਡ ਰਟੌਲ ਵਿੱਚ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਨਾਲ ਮੌਤ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਜੋਬਨਜੀਤ ਸਿੰਘ ਵਜੋਂ ਹੋਈ ਹੈ। ਪਰਿਵਾਰ ਨੂੰ ਉਸ ਦੀ ਦੇਹ ਪਿੰਡ ਦੇ ਸਰਕਾਰੀ ਸਕੂਲ ਦੇ ਖੇਡ ਮੈਦਾਨ ਤੋਂ ਮਿਲੀ ਹੈ ।
ਇਹ ਵੀ ਪੜ੍ਹੋ: ਹਰਿਆਣਾ ‘ਚ ਵੋਟਿੰਗ ਦੀ ਤਰੀਕ ਬਦਲੀ, ਹੁਣ 5 ਅਕਤੂਬਰ ਨੂੰ ਹੋਵੇਗੀ ਵੋਟਿੰਗ, 8 ਨੂੰ ਆਉਣਗੇ ਨਤੀਜੇ
ਮਿਲੀ ਜਾਣਕਾਰੀ ਅਨੁਸਾਰ ਜੋਬਨਜੀਤ ਅਸਾਮ ਵਿੱਚ ਕੰਮ ਕਰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਪਿੰਡ ਪਰਤਿਆ ਸੀ। ਉਸ ਨੇ ਪਰਿਵਾਰ ਤੋਂ ਪੈਸਿਆਂ ਦੀ ਮੰਗ ਕੀਤੀ, ਜਿਸ ਨੂੰ ਉਨ੍ਹਾਂ ਇਨਕਾਰ ਕਰ ਦਿੱਤਾ। ਇਸ ਮਗਰੋਂ ਉਹ ਘਰੋਂ ਬਾਹਰ ਚਲਾ ਗਿਆ ਅਤੇ ਰਾਤ ਘਰ ਨਾ ਆਇਆ । ਮ੍ਰਿਤਕ ਦੇ ਪਿਤਾ ਅਮਰਜੀਤ ਸਿੰਘ ਨੇ ਪੁਲੀਸ ਚੌਕੀ ਦੋਬੁਰਜੀ ਦੇ ਇੰਚਾਰਜ ਸਬ ਇੰਸਪੈਕਟਰ ਨਰੇਸ਼ ਕੁਮਾਰ ਨੂੰ ਦਰਜ ਕਰਵਾਏ ਬਿਆਨ ਵਿੱਚ ਦੱਸਿਆ ਕਿ ਉਸ ਦੇ ਪੁੱਤ ਦੀ ਦੇਹ ਨੇੜਿਓਂ ਸਰਿੰਜ ਵੀ ਬਰਾਮਦ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
























