ਪਾਕਿਸਤਾਨ ਵਿੱਚ ਬੈਠੇ ਤਸਕਰ ਅਤੇ ਸ਼ਰਾਰਤੀ ਅਨਸਰ ਲਗਾਤਾਰ ਆਪਣੀਆਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਦੀ ਕੋਸ਼ਿਸ਼ਾਂ ਵਿੱਚ ਲੱਗੇ ਹੋਏ ਹਨ। ਪਰ ਸਰਹੱਦ ‘ਤੇ ਤਾਇਨਾਤ BSF ਦੇ ਜਵਾਨ ਲਗਾਤਾਰ ਉਨ੍ਹਾਂ ਦੀਆਂ ਹਰਕਤਾਂ ਦਾ ਮੂੰਹ ਤੋੜ ਜਵਾਬ ਦੇ ਰਹੇ ਹਨ । ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੀ ਸਰਹੱਦ ‘ਤੇ ਰਾਤ ਨੂੰ 3 ਵਾਰ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਜਿਸ ‘ਤੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ । ਹੁਣ ਤਲਾਸ਼ੀ ਦੌਰਾਨ ਜਵਾਨਾਂ ਨੂੰ ਡਿੱਗਿਆ ਡਰੋਨ ਮਿਲਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਭਾਰਤ-ਪਾਕਿ ਸਰਹੱਦ ‘ਤੇ ਤਰਨਤਾਰਨ ਅਧੀਨ ਪੈਂਦੇ ਅਮਰਕੋਟ ਦੇ BOP ਕਾਲਿਆ ਵਿਖੇ ਬੀਤੀ ਰਾਤ 11 ਵਜੇ ਡਰੋਨ ਦੀ ਮੂਵਮੈਂਟ ਦੇਖਣ ਨੂੰ ਮਿਲੀ । ਸਰਹੱਦ ‘ਤੇ 103 ਬਟਾਲੀਅਨ ਦੇ ਜਵਾਨ ਤੈਨਾਤ ਸੀ। ਡਰੋਨ ਦੀ ਆਵਾਜ਼ ਸੁਣਦਿਆਂ ਹੀ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕੀਤੀ । ਜਿਸ ਤੋਂ ਬਾਅਦ ਡਰੋਨ ਦੀ ਆਵਾਜ਼ ਆਉਣੀ ਬੰਦ ਹੋ ਗਈ। ਇਲਾਕੇ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ, ਜਿਸ ਤੋਂ ਬਾਅਦ ਜਵਾਨਾਂ ਨੂੰ ਖੇਤਾਂ ਵਿੱਚ ਡਿੱਗਿਆ ਡਰੋਨ ਮਿਲਿਆ । ਡਰੋਨ ਦੇ ਨਾਲ ਹੀ ਹੈਰੋਇਨ ਦੀ ਇੱਕ ਖੇਪ ਵੀ ਬਰਾਮਦ ਹੋਈ ਹੈ, ਜੋ ਡਰੋਨ ਨਾਲ ਹੀ ਬੰਨ੍ਹੀ ਹੋਈ ਸੀ।
ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਵੱਲੋਂ ਪੁਸ਼ਟੀ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਵੱਲੋਂ ਸਾਰੇ ਇਲਾਕਿਆਂ ਵਿੱਚ ਸਿਚ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਮੁਲਜ਼ਮਾਂ ਦੀ ਕਿਸੇ ਵੀ ਤਰ੍ਹਾਂ ਦੀ ਗਤੀਵਿਧੀ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: