ਪਾਕਿਸਤਾਨ ਦੇ ਇੱਕ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੇ ਮਾਮਲੇ ਵਿੱਚ ਪੰਜਾਬ ਦੀ ਸਿਆਸਤ ਕਾਫ਼ੀ ਜ਼ਿਆਦਾ ਗਰਮਾ ਗਈ ਹੈ। ਪਾਕਿਸਤਾਨ ਵਿੱਚ ਹੋਈ ਬੇਅਦਬੀ ਨੂੰ ਲੈ ਕੇ BJP ਵੱਲੋਂ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਿਆ ਗਿਆ ਹੈ।
ਦਰਅਸਲ, ਭਾਜਪਾ ਆਗੂ ਤਰੁਣ ਚੁੱਘ ਨੇ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿੱਚ ਹੋਈ ਬੇਅਦਬੀ ‘ਤੇ ਸਿੱਧੂ ਚੁੱਪ ਕਿਉਂ ਹਨ। ਸਿੱਧੂ ਇਸ ਮਾਮਲੇ ‘ਤੇ ਕਿਉਂ ਨਹੀਂ ਕੁਝ ਬੋਲ ਰਹੇ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਘੱਟ ਗਿਣਤੀ ਦਾ ਭਾਈਚਾਰਾ ਸੁਰੱਖਿਅਤ ਨਹੀਂ ਹੈ।
ਇਹ ਵੀ ਪੜ੍ਹੋ: ਕੰਗਨਾ ਰਣੌਤ ਨੇ ਕਰਾਈ FIR, ਕਿਹਾ- ‘ਬਠਿੰਡੇ ਦੇ ਬੰਦੇ ਨੇ ਜਾਨੋਂ ਮਾਰਨ ਦੀ ਦਿੱਤੀ ਧਮਕੀ’
ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਪਾਕਿਸਤਾਨ ਦੇ ਇਕ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੇ ਜਾਣ ਅਤੇ ਗੁਰੂਘਰ ਦੀ ਗੋਲਕ ਦੀ ਭੰਨਤੋੜ ਕਰਕੇ ਚੋਰੀ ਕਰਨ ਦੀ ਖ਼ਬਰ ਸਾਹਮਣੇ ਆਈ ਸੀ । ਬੇਅਦਬੀ ਦੀ ਇਹ ਘਟਨਾ ਸਿੰਧ ਸੂਬੇ ਵਿੱਚ ਘੌਸਪੁਰ ਸ਼ਹਿਰ ਨੇੜੇ ਗੁਰਦੁਆਰਾ ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਧਿਆਏ ਵਿਖੇ ਵਾਪਰੀ । ਦੱਸਿਆ ਜਾ ਰਿਹਾ ਸੀ ਕਿ ਨਫ਼ਰਤ ਕਰਨ ਵਾਲਿਆਂ ਵੱਲੋਂ ਪਵਿੱਤਰ ਗ੍ਰੰਥ ਦੇ ਪੰਨੇ ਪਾੜ ਦਿੱਤੇ ਗਏ ਸਨ ਅਤੇ ਗੋਲਕ ਵਿੱਚੋਂ ਭੇਟਾਂ ਚੋਰੀ ਕਰ ਲਈ ਸੀ ।
ਵੀਡੀਓ ਲਈ ਕਲਿੱਕ ਕਰੋ -: