ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਦੌਰਾਨ ਅੱਜ ਕੇਂਦਰ ਸਰਕਾਰ ਵੱਲੋਂ ਮਨਰੇਗਾ ਦਾ ਨਾਮ ਬਦਲ ਕੇ VB-ਜੀ ਰਾਮ ਜੀ ਕਰਨ ਦੇ ਵਿਰੁੱਧ ਕਰੀਬ 2 ਘੰਟੇ ਤੱਕ ਬਹਿਸ ਹੋਈ। ਸਦਨ ਵਿੱਚ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਮਨਰੇਗਾ ਦਾ ਨਾਮ ਬਦਲਣ ਦਾ ਪ੍ਰਸਤਾਵ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਖਤਮ ਕਰਕੇ ਮਜ਼ਦੂਰਾਂ ਦੀ ਰੋਜ਼ੀ-ਰੋਟੀ ਖੋਹੀ ਗਈ ਹੈ। ਇਹ ਯੋਜਨਾ ਗਰੀਬ ਪਰਿਵਾਰਾਂ ਲਈ ਰੋਜ਼ੀ-ਰੋਟੀ ਦਾ ਸਾਧਨ ਸੀ। ਮਨਰੇਗਾ ਨੂੰ ਖ਼ਤਮ ਕਰਨਾ ਮਜ਼ਦੂਰ ਵਿਰੋਧੀ ਫੈਸਲਾ ਹੈ। ਕੇਂਦਰ ਸਰਕਾਰ ਤੁਰੰਤ ਇਸ ਯੋਜਨਾ ਨੂੰ ਵਾਪਸ ਲਵੇ।
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਮੁੱਚੇ ਮੈਂਬਰਾਂ ਦੁਆਰਾ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਸਤਿਕਾਰ ਸਹਿਤ ਯਾਦ ਕੀਤਾ ਗਿਆ ਤੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਤੋਂ ਬਾਅਦ 12:25 ਵਜੇ ਤੱਕ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਅੱਧੇ ਘੰਟੇ ਤੋਂ ਬਾਅਦ ਸਦਨ ਦੀ ਕਾਰਵਾਈ ਨੂੰ ਮੁੜ ਸ਼ੁਰੂ ਕੀਤਾ ਗਿਆ। ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਸਦਨ ਵਿੱਚ ਮਨਰੇਗਾ ਨੂੰ ਅਸਲ ਰੂਪ ‘ਚ ਮੁੜ ਲਾਗੂ ਕਰਨ ਦੀ ਮੰਗ ਦਾ ਮਤਾ ਪੇਸ਼ ਕੀਤਾ।
ਇਹ ਵੀ ਪੜ੍ਹੋ : ਚਾਰੋਂ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਬਹੁਤ ਲਾਸਾਨੀ ਹੈ, ਮੈਂ ਸਾਰੀਆਂ ਸ਼ਹਾਦਤਾਂ ਨੂੰ ਨਮਨ ਕਰਦਾ ਹਾਂ : CM ਮਾਨ
ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਇਜਲਾਸ ਵਿੱਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਯੋਜਨਾ ਚੰਗੀ ਹੈ ਅਤੇ ਇੱਕ ਇਨਕਲਾਬੀ ਕਦਮ ਹੈ। ਇਸ ਤਹਿਤ ਮੁਲਾਜ਼ਮਾਂ ਨੂੰ 100 ਦੀ ਬਜਾਏ 125 ਦਿਨ ਕੰਮ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰੀ ਸੰਸਦ ਵੱਲੋਂ ਪਾਸ ਕੀਤੇ ਕਾਨੂੰਨ ਵਿਰੁੱਧ ਬਗਾਵਤ ਭੜਕਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























