ਸਮਰਾਲਾ ਵਿਚ ਅੱਜ ਦਰਦਨਾਕ ਹਾਦਸਾ ਵਾਪਰ ਗਿਆ, ਜਿਥੇ ਮੋਟਰਸਾਈਕਲ ਚਾਲਕ ਦੀ ਬੱਸ ਨਾਲ ਆਹਮੋ-ਸਾਹਮਣੇ ਭਿਆਨਕ ਟੱਕਰ ਹੋ ਗਈ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਉਰਫ ਅੰਗਰੇਜ (37) ਵਾਸੀ ਲੋਪੋਂ ਥਾਣਾ ਸਮਰਾਲਾ ਹੋਈ। ਟੱਕਰ ਇਨੀ ਭਿਆਨਕ ਸੀ ਕਿ ਟੱਕਰ ਦੀ ਆਵਾਜ਼ ਦੂਰ-ਦੂਰ ਤੱਕ ਲੋਕਾਂ ਨੂੰ ਸੁਣਾਈ ਦਿੱਤੀ। ਘਟਨਾ ਦੀ ਸੂਚਨਾ ਮਿਲਣ ‘ਤੇ ਸਮਰਾਲਾ ਪੁਲਿਸ ਮੌਕੇ ‘ਤੇ ਪਹੁੰਚੀ ਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਸਵੇਰੇ ਕਰੀਬ 10 ਵਜੇ ਚੰਡੀਗੜ੍ਹ ਰੋਡ ਨੇੜੇ ITI ਸੂਆ ਪੁਲੀ ਕੋਲ ਇੱਕ ਹਾਰਲੇ ਡੇਵਿਡਸਨ ਮੋਟਰਸਾਈਕਲ ‘ਤੇ ਸਵਾਰ ਨੌਜਵਾਨ ਅਮਰੀਕ ਸਿੰਘ ਲੁਧਿਆਣਾ ਵੱਲ ਜਾ ਰਿਹਾ ਸੀ, ਜਦੋਂ ਸੂਆ ਪੁਲੀ ਕੋਲ ਪਹੁੰਚਿਆ ਤਾਂ ਸਾਹਮਣੇ ਸਾਈਡ ਤੋਂ ਆ ਰਹੀ ਬੱਸ ਨਾਲ ਆਮੋ ਸਾਹਮਣੇ ਟੱਕਰ ਹੋ ਗਈ। ਟੱਕਰ ਹੋਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਜ਼ਖਮੀ ਹਾਲਤ ਵਿਚ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ।
ਇਹ ਵੀ ਪੜ੍ਹੋ : ਚੰਡੀਗੜ੍ਹ ਨਗਰ ਨਿਗਮ ਨੇ ਸੜਕਾਂ ‘ਤੇ ਕੂੜਾ ਸੁੱਟਣ ਵਾਲਿਆਂ ਦੇ ਘਰ ਅੱਗੇ ਢੋਲ ਵਜਾ ਕੇ ਸ਼ਰਮਿੰਦਾ ਕਰਨ ਦਾ ਫ਼ੈਸਲਾ ਲਿਆ ਵਾਪਸ
ਨੌਜਵਾਨ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਚੰਡੀਗੜ੍ਹ ਦੇ-32 ਸੈਕਟਰ ਦੇ ਵਿੱਚ ਰੈਫਰ ਕਰ ਦਿੱਤਾ ਗਿਆ, ਜਿੱਥੇ ਘਟਨਾ ਤੋਂ ਕਰੀਬ ਚਾਰ ਘੰਟੇ ਬਾਅਦ ਨੌਜਵਾਨ ਦੀ ਮੌਤ ਹੋ ਗਈ।
ਵੀਡੀਓ ਲਈ ਕਲਿੱਕ ਕਰੋ -:
























