Terrible fire at : ਮੋਗਾ ‘ਚ ਐਤਵਾਰ ਦੇਰ ਸ਼ਾਮ ਟਾਇਰਾਂ ਦੀ ਇੱਕ ਫੈਕਟਰੀ ‘ਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ਬੁਝਾਉਣ ‘ਚ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। 80 ਫਾਇਰ ਟੈਂਡਰ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਤੇ ਅੱਗ ਬੁਝਾਉਣ ਨੂੰ 9 ਘੰਟੇ ਦਾ ਸਮਾਂ ਲੱਗ ਗਿਆ। ਬਿਜਲੀ ਦੇ ਸ਼ਾਰਟ ਸਰਕਟ ਨਾਲ ਕਿਸੇ ਕੈਮੀਕਲ ਦੇ ਮਿਲਣ ਕਾਰਨ ਅੱਗ ਕਾਫੀ ਭੜਕ ਗਈ। ਫਿਲਹਾਲ ਜਾਂਚ ਕੀਤੀ ਜਾ ਰਹੀ ਹੈ। ਚੰਗੀ ਗੱਲ ਰਹੀ ਕਿ ਹਾਦਸੇ ‘ਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ।
ਘਟਨਾ ਮੋਗਾ ਸ਼ਹਿਰ ਦੇ ਕੋਟਕਪੂਰਾ ਬਾਈਪਾਸ ਨਾਲ ਲੱਗਦੇ ਤਾਰੇ ਵਾਲਾ ਇਲਾਕੇ ਦੀ ਹੈ। ਇਥੇ ਟਾਇਰ ਫੈਕਟਰੀ ‘ਚ ਕੱਲ ਦੇਰ ਸ਼ਾਮ ਅਚਾਨਕ ਲੱਗ ਗਈ। ਫੈਕਟਰੀ ਦੇ ਮਾਲਕ ਰਾਜੂ ਨੇ ਦੱਸਿਆ ਕਿ ਸ਼ਾਮ 6 ਵਜੇ ਉਨ੍ਹਾਂ ਨੂੰ ਅੱਗ ਦਾ ਪਤਾ ਲੱਗਾ ਤਾਂ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੈ।
ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਚੱਕਰ ਲੱਗਣੇ ਸ਼ੁਰੂ ਹੋ ਗਏ ਜੋ ਰਾਤ ਲਗਭਗ 3 ਵਜੇ ਤੱਕ ਜਾਰੀ ਰਹੇ ਤੇ 9 ਘੰਟੇ ਦੀ ਸਖਤ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਪਰ ਉਦੋਂ ਤੱਕ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ ਤੇ ਹੁਣ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।