ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਅਲਰਟ ਜਾਰੀ ਕੀਤਾ ਗਿਆ ਹੈ । ਪ੍ਰਧਾਨ ਮੰਤਰੀ ਮੋਦੀ 24 ਅਗਸਤ ਨੂੰ ਮੁੱਲਾਂਪੁਰ (ਨਵਾਂ ਚੰਡੀਗੜ੍ਹ) ਵਿਖੇ ਹੋਮੀ ਭਾਬਾ ਕੈਂਸਰ ਹਸਪਤਾਲ ਤੇ ਖੋਜ ਕੇਂਦਰ ਦਾ ਉਦਘਾਟਨ ਕਰਨ ਲਈ ਪੰਜਾਬ ਆ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖ਼ੁਫ਼ੀਆ ਏਜੰਸੀਆਂ ਵੱਲੋਂ ਅਲਰਟ ਜਾਰੀ ਕਰਦਿਆਂ ਪੰਜਾਬ ਪੁਲਿਸ ਨੂੰ ਚੌਕਸ ਕੀਤਾ ਗਿਆ ਹੈ। ਏਜੰਸੀਆਂ ਦਾ ਦਾਅਵਾ ਹੈ ਕਿ ਦਹਿਸ਼ਤਗਰਦਾਂ ਵੱਲੋਂ ਚੰਡੀਗੜ੍ਹ, ਮੋਹਾਲੀ ਦੇ ਰੇਲਵੇ ਸਟੇਸ਼ਨ, ਬੱਸ ਅੱਡੇ ਨੂੰ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਹਿਸ ਤੋਂ ਬਾਅਦ ਸੁਰੱਖਿਆ ਟੀਮਾਂ ਵੱਲੋਂ ਬੱਸ ਅੱਡੇ ਤੇ ਰੇਲਵੇ ਸਟੇਸ਼ਨਾਂ ‘ਤੇ ਮੁਸਤੈਦੀ ਵਧਾਉਂਦੇ ਹੋਏ ਸਵਾਰੀਆਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਜਾ ਰਹੀ ਹੈ ।
ਇਸ ਤੋਂ ਇਲਾਵਾ ਕੇਂਦਰੀ ਖ਼ੁਫ਼ੀਆ ਏਜੰਸੀ ਵੱਲੋਂ ਪੰਜਾਬ ਦੇ ਕੁਝ ਨੇਤਾਵਾਂ ਦੀ ਜਾਨ ਨੂੰ ਵੀ ਖ਼ਤਰਾ ਦੱਸਿਆ ਗਿਆ ਹੈ। ਪੰਜਾਬ ਪੁਲਿਸ ਵੱਲੋਂ ਇਨ੍ਹਾਂ ਨੇਤਾਵਾਂ ਦੀ ਸੁਰੱਖਿਆ ਦੀ ਸਮੀਖਿਆ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇਨਸਾਨੀਅਤ ਸ਼ਰਮਸਾਰ! 80 ਸਾਲਾਂ ਬਜ਼ੁਰਗ ਨੂੰ ਬੋਰੇ ‘ਚ ਬੰਨ੍ਹ ਕੇ ਸੜਕ ‘ਤੇ ਸੁੱਟਿਆ
ਜ਼ਿਕਰਯੋਗ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਚੋਣਾਂ ਤੋਂ ਪਹਿਲਾਂ 14 ਫਰਵਰੀ ਨੂੰ ਜਲੰਧਰ ਆਏ ਸਨ । ਉਸ ਤੋਂ ਪਹਿਲਾਂ 5 ਜਨਵਰੀ 2022 ਨੂੰ ਫ਼ਿਰੋਜ਼ਪੁਰ ਦੌਰੇ ’ਤੇ ਆਏ ਸਨ ਪਰ ਸੜਕੀ ਜਾਮ ਕਰਕੇ ਰਸਤੇ ਵਿੱਚੋਂ ਹੀ ਵਾਪਸ ਚਲੇ ਗਏ ਸਨ ।
ਵੀਡੀਓ ਲਈ ਕਲਿੱਕ ਕਰੋ -: