ਪੰਜਾਬ ਵਿੱਚ ਟਿਫਿਨ ਬੰਬ ਮਿਲਣ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। ਇਸ ਮਾਮਲੇ ਵਿੱਚ ਸਾਬਕਾ ਜਥੇਦਾਰ ਦੇ ਪੁੱਤਰ ਗੁਰਮੁਖ ਸਿੰਘ ਰੋਡੇ ਨੇ ਖੁਲਾਸਾ ਕਰਦਿਆਂ ਦੱਸਿਆ ਕਿ ਉਸਨੇ ਹੁਣ ਤੱਕ ਤਿੰਨ ਟਿਫਿਨ ਬੰਬ ਡਿਲੀਵਰ ਕੀਤੇ ਹਨ ।
ਉਨ੍ਹਾਂ ਵਿੱਚੋਂ ਇੱਕ ਟਿਫਿਨ ਬੰਬ ਮੋਗਾ ਵਿੱਚ ਡਿਲੀਵਰ ਕੀਤਾ ਗਿਆ ਹੈ। ਗੁਰਮੁਖ ਸਿੰਘ ਦੇ ਇਸ ਖੁਲਾਸੇ ਨੇ ਪੁਲਿਸ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਜਿਸਦੇ ਮੱਦੇਨਜ਼ਰ ਪੂਰੇ ਮਾਲਵਾ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਕਰਨਾਲ ‘ਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਭਾਜਪਾ ਖਿਲਾਫ ਕੀਤਾ ਇਹ ਐਲਾਨ
ਦਰਅਸਲ, ਪੁਲਿਸ ਵੱਲੋਂ ਮਾਲਵਾ ਦੇ ਵੱਡੇ ਸ਼ਹਿਰ ਲੁਧਿਆਣਾ, ਪਟਿਆਲਾ ਤੇ ਬਠਿੰਡਾ ਵਿੱਚ ਰਾਤ ਦਿਨ ਦੀ ਗਸ਼ਤ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ। ਇਸਦੀ ਜ਼ਿੰਮੇਵਾਰੀ ਇਲਾਕੇ ਦੇ ਐੱਸਪੀ ਤੇ ਏਡੀਸੀਪੀ ਨੂੰ ਦਿੱਤੀ ਗਈ ਹੈ। ਇਹ ਹੀ ਨਹੀਂ ਹੁਣ ਦਫਤਰਾਂ ਦੇ ਸਟਾਫ ਨੂੰ ਵੀ ਫੀਲਡ ਵਿੱਚ ਉਤਾਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਤਾਂ ਜੋ ਗਸ਼ਤ ਤੇ ਨਾਕਾਬੰਦੀ ਨੂੰ ਪ੍ਰਭਾਵੀ ਢੰਗ ਨਾਲ ਕੀਤਾ ਜਾ ਸਕੇ।
ਜ਼ਿਕਰਯੋਗ ਹੈ ਕਿ ਲੁਧਿਆਣਾ ਸੂਬੇ ਦਾ ਸਭ ਤੋਂ ਵੱਡਾ ਵਪਾਰਕ ਸ਼ਹਿਰ ਅਤੇ ਰਾਜਨੀਤੀ ਦਾ ਗੜ੍ਹ ਹੈ। ਜਿਸ ਕਾਰਨ ਇੱਥੇ ਬਾਹਰੀ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੁੰਦੀ ਹੈ। ਜਿਸ ਕਾਰਨ ਇੱਥੇ ਸੁਰੱਖਿਆ ਦੇ ਲਿਹਾਜ ਨਾਲ ਕੋਈ ਗਲਤੀ ਹੋਣਾ ਵੱਡੀ ਗੱਲ ਨਹੀਂ ਹੈ। ਪਰ ਪੁਲਿਸ ਵੱਲੋਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ
ਦੱਸ ਦੇਈਏ ਕਿ ਇਸ ਮਾਮਲੇ ਵਿੱਚ DGP ਦਿਨਕਰ ਗੁਪਤਾ ਵੱਲੋਂ ਕਿਹਾ ਗਿਆ ਹੈ ਕਿ ਸੂਬੇ ਵਿੱਚ ਟਿਫਿਨ ਬੰਬ ਹੋਣ ਨਾਲ ਅੱਤਵਾਦੀ ਹਮਲੇ ਦਾ ਖਤਰਾ ਵੱਧ ਗਿਆ ਹੈ। ਹੀ ਕਾਰਨ ਹੈ ਕਿ ਪੂਰੇ ਸੂਬੇ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਜਗ੍ਹਾ ‘ਤੇ ਕੋਈ ਲਵਾਰਿਸ ਚੀਜ਼ ਮਿਲਦੀ ਹੈ ਤਾਂ ਉਹ ਉਸਨੂੰ ਹੱਥ ਨਾ ਲਗਾਉਣ ਬਲਕਿ ਉਸਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।