ਤਰਨਤਾਰਨ ਦੇ ਪਿੰਡ ਚੂਸਲੇਵਾੜ ਨੇੜੇ ਥਾਰ ਗੱਡੀ ਨੇ ਬਾਈਕ ਸਵਾਰ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਮਾਰੇ ਗਏ ਦੋਵੇਂ ਵਿਅਕਤੀ ਪਿੰਡ ਬ੍ਰਹਮਪੁਰਾ ਦੇ ਰਹਿਣ ਵਾਲੇ ਸਨਅਤੇ ਹਲਵਾਈ ਦਾ ਕੰਮ ਕਰਦੇ ਸਨ। ਮ੍ਰਿਤਕ ਦੇ ਭਰਾ ਸੁਖਚੈਨ ਸਿੰਘ ਨੇ ਦੱਸਿਆ ਕਿ ਦੋਵੇਂ ਬੰਦੇ ਪਿੰਡ ਸਿਧਵਾਂ ਨੂੰ ਜਾ ਰਹੇ ਸਨ।

ਮੌਕੇ ‘ਤੇ ਪਹੁੰਚੇ ਥਾਣਾ ਸਦਰ ਦੇ ਮੁਖੀ ਵਿਪਨ ਕੁਮਾਰ ਨੇ ਦੱਸਿਆ ਕਿ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਤੇ ਦੋਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਪੱਟੀ ਹਸਪਤਾਲ ਭੇਜਿਆ ਗਿਆ ਹੈ ਅਤੇ ਸੁਖਚੈਨ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਥਾਣਾ ਸਦਰ ਦੀ ਪੁਲਿਸ ਨੇ ਦੋਹਾਂ ਦੀਆਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਦੀ ਵਰਦੀ ਬਦਲੀ, ਹੁਣ ਪਾਉਣਗੇ 2 ਰੰਗਾਂ ਦੇ ਕੱਪੜੇ
ਵੀਡੀਓ ਲਈ ਕਲਿੱਕ ਕਰੋ -:
























