ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸ ਨੇ ਅਕਾਲੀ ਦਲ ਦੇ ਹੀ ਪੁਰਾਣੇ ਚੇਹਰੇ ਸ਼ੇਰ ਸਿੰਘ ਘੁਬਾਇਆ ਨੂੰ ਟਿਕਟ ਦਿੱਤੀ ਹੈ। ਘੁਬਾਇਆ ਨੇ ਸਾਲ 2021 ਵਿੱਚ ਅਕਾਲੀ ਦਲ ਛੱਡ ਕੇ ਕਾਂਗਰਸ ਜੁਆਇਨ ਕਰ ਲਿਆ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

The candidate announced by
ਦੱਸ ਦਈਏ ਕਿ ਆਮ ਆਦਮੀ ਪਾਰਟੀ ਵੱਲੋਂ ਜਗਦੀਪ ਸਿੰਘ ਕਾਕਾ ਬਰਾੜ ਨੂੰ ਆਪਣਾ ਉਮੀਦਵਾਰ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਸਵਰਗੀ ਸਰਦਾਰ ਜੋਰਾ ਸਿੰਘ ਮਾਨ ਦੇ ਬੇਟੇ ਨਰਦੇਵ ਸਿੰਘ ਬੋਬੀ ਮਾਨ ਨੂੰ ਆਪਣਾ ਉਮੀਦਵਾਰ ਬਣਾਇਆ ਜਾ ਚੁੱਕਿਆ ਹੈ। ਬਹੁਜਨ ਸਮਾਜ ਪਾਰਟੀ ਵੱਲੋਂ ਸੁਰਿੰਦਰ ਕੰਬੋਜ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਗੁਰੂਹਰਸਹਾਏ ‘ਚ ਮਾਸੂਮ ਨੇ ਜੀਵਨ ਲੀਲਾ ਕੀਤੀ ਸਮਾਪਤ, ਮੋਬਾਈਲ ਟੁੱਟ ਜਾਣ ਦੇ ਡਰ ਕਾਰਨ ਚੁੱਕਿਆ ਕਦਮ
ਲੋਕ ਸਭਾ ਸੀਟ ਲਈ ਭਾਜਪਾ ਅਤੇ ਆਲ ਇੰਡੀਆ ਕਾਂਗਰਸ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਾ ਅਜੇ ਬਾਕੀ ਸੀ ਕਿ ਅੱਜ ਮੰਗਲਵਾਰ ਨੂੰ ਕਾਂਗਰਸ ਹਾਈ ਕਮਾਨ ਵੱਲੋਂ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ, ਜਿਸ ਨਾਲ ਮੁਕਾਬਲਾ ਹੁਣ ਜੋਰ ਅਜਮਾਈ ਵਾਲਾ ਬਣ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: