ਜਗਰਾਉਂ ਦੇ ਥਾਣਾ ਸੁਧਾਰ ਅਧੀਨ ਪੈਂਦੇ ਪਿੰਡ ਸੁਜਾਪੁਰ ਦੇ ਰਹਿਣ ਵਾਲੇ 44 ਸਾਲਾ ਕਿਸਾਨ ਨੇ ਆਪਣੇ ਹੀ ਘਰ ‘ਚ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਬਲਰਾਜ ਸਿੰਘ ਪੁੱਤਰ ਨਾਹਰ ਸਿੰਘ ਵਜੋਂ ਹੋਈ ਹੈ। ਜਿਸ ਨੇ ਮਰਨ ਤੋਂ ਪਹਿਲਾਂ ਇੱਕ ਨੋਟ ਵੀ ਲਿਖਿਆ ਸੀ। ਪੁਲਿਸ ਮਾਮਲੇ ਦੀ ਜਾਂਚ ‘ਚ ਜੁੱਟੀ ਹੋਈ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਬਲਰਾਜ ਸਿੰਘ ਨੇ ਬੀਤੇ ਦਿਨ ਆਪਣੇ ਘਰ ਵਿੱਚ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ। ਜਿਸ ਤੋਂ ਬਾਅਦ ਉਸਦੇ ਪਰਿਵਾਰ ਵਾਲੇ ਉਸਨੂੰ ਇਲਾਜ ਲਈ ਲੁਧਿਆਣਾ ਦੇ ਅਪੋਲੋ ਹਸਪਤਾਲ ਲੈ ਗਏ। ਜਿੱਥੇ ਸ਼ਨੀਵਾਰ ਸਵੇਰੇ ਬਲਰਾਜ ਦੀ ਮੌਤ ਹੋ ਗਈ। ਉਸ ਨੇ ਆਪਣੇ ਨੋਟ ‘ਚ 4 ਵਿਅਕਤੀਆਂ ‘ਤੇ ਵਾਰ-ਵਾਰ ਪੈਸਿਆਂ ਦੀ ਮੰਗ ਕਰਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।
ਇਹ ਵੀ ਪੜ੍ਹੋ : ਕਰਜ਼ਾ ਚੁੱਕ ਕੇ UK ਗਏ ਪੰਜਾਬੀ ਨੌਜਵਾਨ ਦੀ ਹੋਈ ਮੌ. ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਪੁਲਿਸ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਦੇਹ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਰਾਜ ਸਿੰਘ ਦੇ ਭਰਾ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਮ੍ਰਿਤਕ ਵੱਲੋਂ ਲਿਖੇ ਨੋਟ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਜਾਂਚ ‘ਚ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਦੇ ਅਧਾਰ ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: