ਅਬੋਹਰ ‘ਚ ਰੱਖੜੀ ਦੇ ਤਿਓਹਾਰ ਤੋਂ ਪਹਿਲਾਂ ਇੱਕ ਕੁੜੀ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੂਲ ਰੂਪ ਵਿੱਚ ਸ਼੍ਰੀਗੰਗਾਨਗਰ ਦੀ ਰਹਿਣ ਵਾਲੀ ਕੁੜੀ, ਜੋ ਕਿ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਸੀ ਨੇ ਆਪਣੇ ਹੀ ਕਮਰੇ ਵਿੱਚ ਫਾਹਾ ਲੈ ਲਿਆ। ਇਸ ਦਾ ਪਤਾ ਲੱਗਦਿਆਂ ਹੀ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਗੰਗਾਨਗਰ ਦੀ ਰਹਿਣ ਵਾਲੀ 22 ਸਾਲਾ ਡਿੰਪਲ ਰੰਧਾਵਾ ਦਾ ਦੋ ਸਾਲ ਪਹਿਲਾਂ ਇਸੇ ਥਾਂ ਦੇ ਇੱਕ ਨੌਜਵਾਨ ਨਾਲ ਪ੍ਰੇਮ ਵਿਆਹ ਹੋਇਆ ਸੀ। ਪਰ ਇੱਕ ਸਾਲ ਬਾਅਦ ਹੀ ਉਸਦੇ ਪਤੀ ਨਾਲ ਮਤਭੇਦ ਹੋਣ ਲੱਗੇ। ਇਸ ਤੋਂ ਬਾਅਦ ਡਿੰਪਲ ਦੀ ਅਬੋਹਰ ਦੇ ਰਹਿਣ ਵਾਲੇ ਇੱਕ ਨੌਜਵਾਨ ਨਾਲ ਜਾਣ-ਪਛਾਣ ਹੋ ਗਈ ਅਤੇ ਉਹ ਠਾਕਰ ਅਬਾਦੀ ‘ਚ ਕਿਰਾਏ ਦੇ ਮਕਾਨ ‘ਚ ਰਹਿ ਕੇ ਉਸ ਨੌਜਵਾਨ ਨਾਲ ਰਿਲੇਸ਼ਨਸ਼ਿਪ ‘ਚ ਰਹਿਣ ਲੱਗੀ।
ਇਹ ਵੀ ਪੜ੍ਹੋ : ਰੱਖੜੀ ਵਾਲੇ ਦਿਨ ਪਰਿਵਾਰ ਨਾਲ ਵਾਪਰਿਆ ਭਾਣਾ, ਬੱਸ ਨਾਲ ਟ.ਕਰਾਈ ਕਾਰ, ਇੱਕੋ ਟੱਬਰ ਦੇ 4 ਜੀਆਂ ਦੀ ਹੋਈ ਮੌ.ਤ
ਅੱਜ ਸ਼ਾਮ ਜਦੋਂ ਨੌਜਵਾਨ ਡਿੰਪਲ ਨੂੰ ਮਿਲਣ ਗਿਆ ਤਾਂ ਉਹ ਆਪਣੇ ਕਮਰੇ ਵਿੱਚ ਲਟਕਦੀ ਮਿਲੀ। ਜਿਸ ਨੂੰ ਉਹ ਤੁਰੰਤ ਸਰਕਾਰੀ ਹਸਪਤਾਲ ਲੈ ਗਏ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਨੌਜਵਾਨ ਨੇ ਦੱਸਿਆ ਕਿ ਡਿੰਪਲ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸ਼ਨੀਵਾਰ ਨੂੰ ਡਿੰਪਲ ਦਾ ਜਨਮ ਦਿਨ ਸੀ ਅਤੇ ਕਾਫੀ ਖੁਸ਼ੀ ਦਾ ਮਾਹੌਲ ਸੀ।
ਵੀਡੀਓ ਲਈ ਕਲਿੱਕ ਕਰੋ -: