ਬਠਿੰਡਾ ਦੇ ਗੋਪਾਲ ਨਗਰ ਗਲੀ ਨੰਬਰ ਨੌ ਵਿੱਚ ਅੱਜ ਦਿਨ ਚੜ੍ਹਦਿਆਂ ਹੀ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਤੀ ਨੇ ਆਪਣੀ ਪਤਨੀ ਦੇ ਸਿਰ ‘ਤੇ ਕੁਹਾੜੀ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਪਤੀ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਕੈਨਾਲ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਹੈ।
ਨੇੜੇ ਰਹਿੰਦੀ ਔਰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋ ਤਿੰਨ ਦਿਨ ਪਹਿਲਾਂ ਇਸ ਦੇ ਕੋਲ ਕੋਈ ਆਦਮੀ ਆਇਆ ਸੀ। ਮਹਿਲਾ ਤੇ ਉਸ ਦਾ ਪਤੀ ਸ਼ੱਕ ਕਰਦਾ ਸੀ। ਪਤੀ ਪਤਨੀ ਵਿੱਚ ਅਕਸਰ ਸ਼ੱਕ ਨੂੰ ਲੈ ਕੇ ਲੜਾਈ ਰਹਿੰਦੀ ਸੀ। ਅੱਜ ਸਵੇਰੇ ਉੱਠ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਬੇਹੋਸ਼ ਪਈ ਹੈ। ਇਸ ਤੋਂ ਬਾਅਦ ਮਹਿਲਾ ਦੀ ਭੈਣ ਨੂੰ ਬੁਲਾਇਆ ਗਿਆ। ਬਾਅਦ ਵਿੱਚ ਪਤਾ ਲੱਗਿਆ ਕਿ ਉਸਦਾ ਕਤਲ ਹੋ ਗਿਆ ਹੈ।
ਇਹ ਵੀ ਪੜ੍ਹੋ : ਅਮਰੀਕਾ ਚ ਦਿਲ ਦਾ ਦੌਰਾ ਪੈਣ ਕਾਰਨ ਨੋਜਵਾਨ ਦੀ ਹੋਈ ਮੌ.ਤ, ਕਰਜ਼ਾ ਚੁੱਕ ਕੇ 10 ਸਾਲ ਪਹਿਲਾਂ ਗਿਆ ਸੀ ਵਿਦੇਸ਼
ਥਾਣਾ ਕੈਨਾਲ ਦੇ ਥਾਣੇਦਾਰ ਨੇ ਕਿਹਾ ਹੈ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਉਹ ਮੌਕੇ ਤੇ ਪਹੁੰਚੇ। ਫਿਲਹਾਲ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਤੋਂ ਹੀ ਪਤੀ ਫਰਾਰ ਹੈ। ਫਿਲਹਾਲ ਡੈਡ ਬੋਡੀ ਨੂੰ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿਖੇ ਰੱਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਰਿਵਾਰਿਕ ਮੈਂਬਰ ਜੋ ਵੀ ਕੋਈ ਬਿਆਨ ਦੇਣਗੇ ਉਸ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: