ਪੰਜਾਬ ਦੇ ਮਾਲੇਰਕੋਟਲਾ ਵਿੱਚ ਨੌਜਵਾਨ ਅਧਿਆਪਕ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਉਸ ਸਮੇਂ ਦਿੱਤਾ ਜਦੋਂ ਅਧਿਆਪਕ ਸਵੇਰੇ ਆਪਣੀ ਡਿਊਟੀ ਲਈ ਸਰਕਾਰੀ ਸਕੂਲ ਜਾ ਰਿਹਾ ਸੀ। ਮ੍ਰਿਤਕ ਅਧਿਆਪਕ ਦੀ ਪਛਾਣ ਸਾਹਿਬ ਸਿੰਘ ਪੁੱਤਰ ਜਰਨੈਲ ਸਿੰਘ ਵਾਸ਼ੀ ਮਾਲੇਰਕੋਟਲਾ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਸਾਹਿਬ ਸਿੰਘ ਅੱਜ ਸਵੇਰੇ ਕਰੀਬ ਪੌਣੇ ਅੱਠ ਵਜੇ ਪਲਟੀਨਾ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਲਈ ਸਰਕਾਰੀ ਪ੍ਰਾਇਮਰੀ ਸਕੂਲ ਵਜੀਦਪੁਰ ਬਧੇਸਾ ਲਈ ਜਾ ਰਿਹਾ ਸੀ। ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਸਕੂਲ ਤੋਂ ਮਹਿਜ਼ ਢਾਈ ਸੌ ਮੀਟਰ ਦੂਰ ਲਸਾੜਾ ਡਰੇਨ ਦੀ ਪਟੜੀ ਤੇ ਨੌਜਵਾਨ ਅਧਿਆਪਕ ਸਾਹਿਬ ਸਿੰਘ ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਕਾਊਂਟਰ ਇੰਟੈਲੀਜੈਂਸ ਨੂੰ ਮਿਲੀ ਵੱਡੀ ਸਫਲਤਾ, 2 ਤ.ਸਕਰਾਂ ਨੂੰ ਗੈਰ-ਕਾਨੂੰਨੀ ਹ.ਥਿਆ.ਰਾਂ ਸਣੇ ਕੀਤਾ ਕਾਬੂ
ਅਣਪਛਾਤੇ ਹਮਲਾਵਰਾਂ ਨੇ ਸਾਹਿਬ ਸਿੰਘ ਦੀ ਵੱਖੀ ਅਤੇ ਛਾਤੀ ‘ਚ ਤੇਜ਼ਧਾਰ ਨੇਜਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਨੌਜਵਾਨ ਅਧਿਆਪਕ ਦੀ ਛਾਤੀ ਵਿੱਚ ਨੇਜਾ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: