ਪਿਛਲੇਂ ਦਿਨੀ ਪਈਆਂ ਬਰਸਾਤਾਂ ਕਾਰਨ ਲੰਘੀ ਸ਼ਾਮ ਹਲਕਾ ਲੰਬੀ ਦੇ ਪਿੰਡ ਮਹੂਆਨਾ ਵਿਖੇ ਇੱਕ ਗਰੀਬ ਪਰਿਵਾਰ ‘ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਉਨ੍ਹਾਂ ਦੇ ਕਮਰੇ ਦੀ ਛੱਤ ਅਚਾਨਕ ਡਿੱਗ ਗਈ। ਛੱਤ ਡਿੱਗਣ ਕਾਰਨ ਇਸ ਦੇ ਮਲਬੇ ਹੇਠਾਂ ਆਉਣ ਕਾਰਨ ਕਰੀਬ 8 ਸਾਲ ਦੀ ਇੱਕ ਬੱਚੀ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਬਰਸਾਤ ਮਗਰੋਂ ਪਿੰਡ ਮਹੁਆਣਾ ਦੇ ਰਹਿਣ ਵਾਲੇ ਗਰੀਬ ਪਰਿਵਾਰ ਕੁਲਦੀਪ ਸਿੰਘ ਦੇ ਕਮਰੇ ਦੀ ਛੱਤ ਡਿੱਗ ਪਈ ਜਿਸ ਹੇਠ ਅਰਾਮ ਕਰ ਰਿਹਾ ਕੁਲਦੀਪ ਸਿੰਘ ਦਾ 22 ਸਾਲ ਦਾ ਨੌਜਵਾਨ ਬੇਟਾ ਸੱਟਾਂ ਲੱਗਣ ਕਾਰਨ ਜਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਪਿੰਡ ਵਾਸੀਆਂ ਨੇ ਹਸਪਤਾਲ ਭਰਤੀ ਕਰਵਾਇਆ। ਪਿੰਡ ਵਾਸੀਆਂ ਨੇ ਦੱਸਿਆ ਕਿ ਜਦੋ ਉਹ ਮਲਬਾ ਹਟਾ ਰਹੇ ਸੀ ਤਾਂ ਰਾਤ ਨੂੰ ਗੁਆਂਢੀਆਂ ਦੀ 8 ਸਾਲ ਦੀ ਬੱਚੀ ਵੀ ਮਲਬੇ ਹੇਠ ਦੱਬੀ ਹੋਈ ਮਿਲੀ।
ਇਹ ਵੀ ਪੜ੍ਹੋ : ਨ.ਸ਼ੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਘੁਮਾਣ ‘ਚ ਓ.ਵਰਡੋ.ਜ਼ ਕਾਰਨ ਨੌਜਵਾਨ ਦੀ ਗਈ ਜਾ.ਨ
ਉਨ੍ਹਾਂ ਦੱਸਿਆ ਕਿ ਗੁਆਂਢੀ ਰਾਤ ਨੂੰ ਆਪਣੀ ਬੱਚੀ ਦੀ ਭਾਲ ਕਰ ਰਹੇ ਸਨ ਤਾਂ ਰਾਤ ਨੂੰ 8 ਸਾਲ ਦੀ ਸੁਖਮਨ ਦੀ ਲਾਸ਼ ਪ੍ਰਾਪਤ ਹੋਈ। ਉਨ੍ਹਾਂ ਦੱਸਿਆ ਕਿ ਬੱਚੀ ਖੇਡ ਰਹੀ ਸੀ ਇਸ ਦੌਰਾਨ ਅਚਾਨਕ ਛੱਤ ਡਿਗਣ ਕਰਕੇ ਹੇਠਾਂ ਦੱਬ ਗਈ ਜਿਸ ਦਾ ਪਤਾ ਦੇਰ ਰਾਤ ਨੂੰ ਲੱਗਿਆ। ਪਿੰਡ ਵਾਸੀਆਂ ਨੇ ਗਰੀਬ ਪਰਿਵਾਰ ਦੀ ਸਰਕਾਰ ਤੋਂ ਮਾਲੀ ਸਹਾਇਤਾ ਕਰਨ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: