ਲੋਕ ਸਭਾ ਚੋਣਾਂ ਨੂੰ ਕੁਝ ਹੀ ਸਮਾਂ ਬਾਕੀ ਬਚਿਆ ਹੈ। ਅਜਿਹੇ ਵਿਚ ਚੋਣ ਮੈਦਾਨ ਭਖਿਆ ਹੋਇਆ ਹੈ। ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਲੋਕ ਸਭ ਚੋਣਾਂ 2024 ਲਈ ਪੰਜਾਬ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਕਾਂਗਰਸ ਵੱਲੋਂ ਚੋਣਾਂ ਲਈ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।
ਜਾਰੀ ਕੀਤੀ ਗਈ ਸੂਚੀ ਅਨੁਸਾਰ ਲੁਧਿਆਣਾ ਤੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸ ਦੇ ਨਾਲ ਹੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਚੋਣ ਲੜਨਗੇ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਟਿਕਟ ਦਿੱਤੀ ਗਈ ਹੈ। ਅਨੰਦਪੁਰ ਸਾਹਿਬ ਤੋਂ ਵਿਜੈ ਇੰਦਰ ਸਿੰਗਲਾ ਨੂੰ ਉਮੀਦਵਾਰ ਬਣਾਇਆ ਗਿਆ ਹੈ।

The third list of Punjab Congress
ਇਹ ਵੀ ਪੜ੍ਹੋ : ਗੁਰੂਹਰਸਹਾਏ ‘ਚ ਪੁਲਿਸ ਤੇ ਨ.ਸ਼ਾ ਤ.ਸਕਰਾਂ ਵਿਚਾਲੇ ਹੋਈ ਮੁੱ.ਠਭੇ.ੜ, ਇੱਕ ਤ.ਸਕਰ ਗ੍ਰਿਫ਼ਤਾਰ
ਵੀਡੀਓ ਲਈ ਕਲਿੱਕ ਕਰੋ -: