ਪੰਜਾਬ ਵਿੱਚ ਦਿਨੋ ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਇਸ ਤਰ੍ਹਾਂ ਦੀ ਘਟਨਾ ਨਾਭਾ SDM ਰਿਹਾਇਸ਼ ਦੇ ਸਾਹਮਣੇ ਵਾਪਰੀ, ਜਿੱਥੇ PRTC ਬੱਸ ਦਾ ਡ੍ਰਾਈਵਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਪਣੀ ਡਿਊਟੀ ਤੇ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਹੀਕਲ ਨੇ ਉਸਨੂੰ ਟੱਕਰ ਮਾਰ ਦਿੱਤੀ ਅਤੇ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਡਰਾਈਵਰ ਦੀ ਪਹਿਚਾਨ ਜਤਿੰਦਰ ਸਿੰਘ ਉਮਰ 35 ਸਾਲਾਂ ਵਜੋਂ ਹੋਈ ਹੈ ਜੋ ਨਾਭਾ ਦਾ ਰਹਿਣ ਵਾਲਾ ਹੈ।
ਰਾਹਗੀਰ ਨੇ ਦੱਸਿਆ ਕਿ ਕਿਸੇ ਵਾਹਨ ਚਾਲਕ ਨੇ ਇਸ ਨੂੰ ਫੇਟ ਮਾਰ ਦਿੱਤੀ ਜਿਸ ਕਾਰਨ ਇਸ ਦੀ ਮੌਕੇ ਤੇ ਮੌਤ ਹੋ ਗਈ। ਇਸ ਮੌਕੇ ਤੇ ਮ੍ਰਿਤਕ ਬੱਸ ਡ੍ਰਾਈਵਰ ਦੇ ਨਾਲ ਕੰਮ ਕਰਦੇ ਬੱਸ ਦੇ ਕੰਡਕਟਰ ਰਾਮਧੀਰ ਨੇ ਕਿਹਾ ਕਿ ਅਸੀਂ ਹਰ ਰੋਜ਼ ਦੀ ਤਰ੍ਹਾਂ ਇਕੱਠੇ ਹੀ ਜਾਂਦੇ ਸੀ। ਮ੍ਰਿਤਕ ਜਤਿੰਦਰ ਸਿੰਘ ਦੀ ਰੋਦੀ ਕਰਲਾਉਂਦੀ ਮਾਂ ਨੇ ਕਿਹਾ ਕਿ ਮੇਰਾ ਇੱਕੋ ਸਹਾਰਾ ਸੀ ਅਤੇ ਉਹ ਵੀ ਚਲਾ ਗਿਆ ਅਤੇ ਮੈਂ ਹੁਣ ਕਿਸ ਦੇ ਸਹਾਰੇ ਜ਼ਿੰਦਗੀ ਬਸਰ ਕਰਾਂਗੀ। ਪਰਿਵਾਰਿਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਹੈ।
ਇਹ ਵੀ ਪੜ੍ਹੋ : ਅਦਾਕਾਰਾ ਕਰੀਨਾ ਕਪੂਰ UNICEF India ਦੀ ਬਣੀ ਨੈਸ਼ਨਲ ਅੰਬੈਸਡਰ, ਕਿਹਾ- ‘ਹਰ ਬੱਚੇ ਨੂੰ ਮਿਲੇਗਾ ਉਸ ਦਾ ਹੱਕ’
ਜਤਿੰਦਰ ਸਿੰਘ ਦੇ ਪਿਤਾ ਦੀ ਪਹਿਲਾ ਹੀ ਮੌਤ ਹੋ ਚੁੱਕੀ ਸੀ ਅਤੇ ਉਹ ਮਾਂ ਦਾ ਇੱਕੋ ਇੱਕ ਸਹਾਰਾ ਸੀ। ਪੁੱਤਰ ਦੇ ਸਹਾਰੇ ਹੀ ਮਾਂ ਆਪਣੇ ਘਰ ਦਾ ਗੁਜ਼ਾਰਾ ਚਲਾ ਰਹੀ ਸੀ, ਹਰ ਰੋਜ਼ ਦੀ ਤਰ੍ਹਾਂ ਸਵੇਰੇ ਸਵੇਰੇ ਮਾਂ ਨੇ ਆਪਣੇ ਪੁੱਤਰ ਨੂੰ ਘਰੋਂ ਡਿਊਟੀ ਤੇ ਜਾਣ ਲਈ ਰਵਾਨਾ ਕੀਤਾ ਸੀ। ਪਰ ਕੁਦਰਤ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਅਤੇ ਘਰ ਤੋਂ ਕਰੀਬ ਦੋ ਕਿਲੋਮੀਟਰ ਦੀ ਦੂਰੀ ਤੇ ਹੀ ਕਿਸੇ ਅਣਪਛਾਤੇ ਵਾਹਣ ਦੀ ਟੱਕਰ ਕਾਰਨ ਜਤਿੰਦਰ ਸਿੰਘ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਭੇਜ ਦਿੱਤੀ। ਨਾਭਾ ਪੁਲਿਸ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਵਿੱਚ ਜਤਿੰਦਰ ਦੀ ਮੌਤ ਹੋਈ ਹੈ। ਇਸ ਘਟਨਾ ਸਬੰਧੀ ਜਾਂਚ ਕਰ ਰਹੇ ਹਾਂ।
ਵੀਡੀਓ ਲਈ ਕਲਿੱਕ ਕਰੋ -: